ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

Spread the love

ਅੰਮ੍ਰਿਤਸਰ 3 ਅਪ੍ਰੈਲ(ਦਿਨੇਸ਼ ਸੋਨੀ )ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ। ਇਹ ਸ਼ਬਦ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਨੇ ਵੱਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਗਰਮੀ ਦੀ ਤੇਜ ਲਹਿਰ ਦੇ ਚੱਲਦਿਆਂ  ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤਾਂ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ। ਉਹਨਾਂ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨੀਂਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓ.ਆਰ.ਐਸ ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕਪੜੇ ਪਹਿਨੇ ਜਾਣ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਅਵਸਰ ਤੇ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ,  ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *