ਸਿਹਤ ਵਿਭਾਗ ਵੱਲੋਂ ਸੈਂਟਰਲ ਜੇਲ ਵਿਖੇ “ਹਰ ਸ਼ੁਕਰਵਾਰ ਡੇਂਗੂ ਤੋਂ ਵਾਰ” ਮੁਹਿੰਮ ਤਹਿਤ ਡੇਂਗੂ ਦੇ ਲਾਰਵੇ ਦੀ ਕੀਤੀ ਭਾਲ 

Spread the love
ਅੰਮ੍ਰਿਤਸਰ 22 ਅਗਸਤ (ਦਿਨੇਸ਼ ਸੋਨੀ)ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ  ਸੈਂਟਰਲ ਜੇਲ ਕੇਂਦਰੀ ਸੁਧਾਰ ਘਰ ਵਿਖੇ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਇਸੇ ਮੁਹਿੰਮ ਦੌਰਾਨ ਸੈਂਟਰਲ ਜੇਲ ਅਤੇ ਨਜ਼ਦੀਕ ਸਾਰੇ ਇਲਾਕਿਆਂ ਵਿੱਚ ਐਂਟੀ ਲਾਰਵਾ  ਗਤੀਵਿਧੀਆਂ ਕਰਵਾਈਆਂ ਗਈਆਂ ਅਤੇ  ਡੇਂਗੂ ਚਿਕਨਗੁਣੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਉਪਰੰਤ ਉਹਨਾਂ ਵੱਲੋਂ ਵੱਖ ਵੱਖ ਥਾਵਾਂ ਦੀ ਜਾਂਚ ਕੀਤੀ ਗਈ ਅਤੇ  ਡੇਂਗੂ ਤੇ ਚਿਕਨ ਗੁਣੀਆਂ ਦੇ ਲਾਰਵੇ ਦੀ ਭਾਲ ਕੀਤੀ ਗਈ ਅਤੇ ਮੌਕੇ ਮਿਲਿਆ ਲਾਰਵਾ ਨਸ਼ਟ ਕੀਤਾ ਗਿਆ।  ਇਸ ਅਵਸਰ ਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ  ਕਿਤੇ ਵੀ ਪਾਣੀ ਇੱਕਠਾ ਨਾਂ ਹੋਣ ਦਈਏ, ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਦੇ ਸਾਰੇ ਹੋਟ ਸਪੋਟ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਐਂਟੀ ਲਾਰਵਾ ਗਤੀਵਿਧੀਆਂ ਰਹੀਆਂ ਹਨ।
ਇਸ  ਸੰਬਧੀ ਹੋਰ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ਵਿੱਚ ਅੰਡੇ ਦਿੰਦਾ ਹੈ ਜੋ ਕਿ ਇੱਕ ਹਫਤੇ ਦੇ ਦੌਰਾਨ ਅੰਡੇ ਤੋਂ ਲਾਰਵਾ ਅਤੇ ਲਾਰਵੇ ਤੋਂ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਫਤੇ ਦੇ ਹਰੇਕ ਸ਼ੁਕਰਵਾਰ ਡੇਂਗੂ ਦੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮੱਛਰ ਦਾ ਲਾਈਵ ਸਾਈਕਲ ਤੋੜਿਆ ਜਾ ਸਕੇ ਅਤੇ ਲਾਰਵਾ ਸਟੇਜ ਤੇ ਹੀ ਉਸਨੂੰ ਖਤਮ ਕੀਤਾ ਜਾ ਸਕੇ।ਇਸ ਮੌਕੇ ਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਨੇ ਲੋਕਾਂ  ਨੂੰ ਜਾਗਰੂਕ ਕਰਦਿਆਂ ਹੋਇਆਂ ਦੱਸਿਆ ਕਿ ਡੇਂਗੂ ਦੇ ਆਮ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗਣਾ ਆਦੀ ਹੈ। ਇਸ ਲਈ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਮੋਕੇ ਤੇ ਜੇਲ ਸੁਪਰਡੈਂਟ ਸ੍ਰੀ ਹੇਮੰਤ ਸ਼ਰਮਾ, ਏ.ਐਮ.ਓ. ਗੁਰਦੇਵ ਸਿੰਘ, ਐਸ.ਆਈ. ਸੁਖਦੇਵ ਸਿੰਘ, ਰਜਿੰਦਰ ਸਿੰਘ, ਕੁਲਦੀਪ ਗਿੱਲ,  ਹਰ ਕਮਲ ਸਿੰਘ, ਸਮੇਤ ਸਮੂਹ ਆਸ਼ਾ ਵਰਕਰਾਂ ਅਤੇ ਸਰਕਾਰੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਸ਼ਾਮਲ ਹੋਏ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *