ਸੀ.ਐਮ.ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਦਾ ਲੋਕਾਂ ਵਲੋਂ ਲਿਆ ਜਾ ਰਿਹਾ ਵੱਡੇ ਪੱਧਰ ‘ਤੇ ਲਾਭ

Spread the love

ਕਪੂਰਥਲਾ, 4 ਅਪ੍ਰੈਲ (ਕੌੜਾ )- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ “ਸੀ.ਐਮ ਦੀ ਯੋਗਸ਼ਾਲਾ” ਤਹਿਤ ਕਪੂਰਥਲਾ ਜ਼ਿਲੇ ਵਿੱਚ 102 ਯੋਗਾ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਜਨਤਾ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨਾ ਹੈ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕਪੂਰਥਲ਼ਾ ਜ਼ਿਲ੍ਹੇ ਵਿਚ 20 ਟ੍ਰੇਨਰ ਅਤੇ 1 ਸੁਪਰਵਾਈਜ਼ਰ ਵਲੋਂ ਮੁਫ਼ਤ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਯੋਗਾ ਦੁਆਰਾ ਕਈ ਬਿਮਾਰੀਆਂ ਤੋਂ ਰਾਹਤ ਮਿਲੀ ਹੈ।ਜ਼ਿਲ੍ਹੇ ਦੀਆਂ ਵੱਖ-ਵੱਖ ਥਾਂਈ 20 ਯੋਗ ਮਾਹਿਰਾਂ ਵਲੋਂ ਚਲਾਈਆਂ ਜਾ ਰਹੀਆਂ ਯੋਗ ਕਲਾਸਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਸੁਲਤਾਨਪੁਰ ਲੋਧੀ ਵਿੱਚ 5 ਟ੍ਰੇਨਰ, ਕਪੂਰਥਲਾ ਵਿੱਚ 7 ਟ੍ਰੇਨਰ, ਫਗਵਾੜਾ ਵਿੱਚ 6 ਟ੍ਰੇਨਰ, ਭੁਲੱਥ ਅਤੇ ਨਡਾਲਾ ਵਿੱਚ 1-1 ਟ੍ਰੇਨਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜ਼ਿਲੇ ਦੇ ਹਰੇਕ ਬਲਾਕ ਵਿੱਚ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।

ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾ ਰਹੇ ਲੋਕਾਂ ਵਲੋਂ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਗਈ ਤੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਨਾਲ ਨਾ ਸਿਰਫ਼ ਉਨ੍ਹਾਂ ਨੂੰ ਸਿਹਤ ਸੰਬੰਧੀ ਲਾਭ ਮਿਲ ਰਹੇ ਹਨ, ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਹੋ ਰਹੇ ਹਨ। ਯੋਗਾ ਕਲਾਸਾਂ ਵਿੱਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਉਪਰਾਲੇ ਸਦਕਾ ਮਾਨਸਿਕ ਸ਼ਾਂਤੀ ਅਤੇ ਸਰੀਰਕ ਤੰਦਰੁਸਤੀ ਦਾ ਅਨੁਭਵ ਕਰ ਰਹੇ ਹਨ। ਇਹ ਮੁਹਿੰਮ ਨਾ ਸਿਰਫ ਸਿਹਤ ਸੁਧਾਰ ਦਾ ਸਾਧਨ ਬਣੀ ਹੈ, ਸਗੋਂ ਸਮਾਜ ਵਿੱਚ ਇੱਕ ਸਕਾਰਾਤਮਕ ਤਬਦੀਲੀ ਵੀ ਲੈ ਕੇ ਆਈ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *