ਸੀ.ਡੀ.ਐਸ. ਪ੍ਰੀਖਿਆ ਵਿੱਚ ਚੌਥਾ ਆਲ ਇੰਡੀਆ ਰੈਂਕ ਹਾਸਲ ਕਰਨ ਤੇ ਸੁਖਰਾਜ ਸਿੰਘ ਹੀਰਾ ਦਾ ਵਿਧਾਇਕ ਚੱਢਾ ਨੇ ਕੀਤਾ ਸਨਮਾਨ 

Spread the love
 ਰੂਪਨਗਰ, (ਦਲਜੀਤ ਚਨੌਲੀ) : ਜ਼ਿਲ੍ਹਾ ਰੋਪੜ ਦੇ ਵਸਨੀਕ ਮਾ. ਗੁਰਪ੍ਰੀਤ ਸਿੰਘ ਹੀਰਾ ਦੇ ਬੇਟੇ ਸੁਖਰਾਜ ਸਿੰਘ ਹੀਰਾ ਨੇ ਯੂਪੀਐਸਸੀ ਵੱਲੋਂ ਕਰਵਾਈ ਗਈ ਸੀ.ਡੀ.ਐਸ. (Combined Defence Services) ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਚੌਥਾ ਆਲ ਇੰਡੀਆ ਰੈਂਕ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਉਪਲਬਧੀ ਨਾਲ ਨਾ ਸਿਰਫ ਪਰਿਵਾਰ, ਸਗੋਂ ਪੂਰੇ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਸੁਖਰਾਜ ਸਿੰਘ ਹੀਰਾ ਅਤੇ ਉਨ੍ਹਾਂ ਦੇ ਪਿਤਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਸੁਖਰਾਜ ਦੀ ਇਹ ਕਾਮਯਾਬੀ ਸਾਬਤ ਕਰਦੀ ਹੈ ਕਿ ਜੇਕਰ ਮਨ ਵਿੱਚ ਲੱਗਨ ਤੇ ਮਿਹਨਤ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਨਾਲ ਰੋਪੜ ਦਾ ਨਾਮ ਦੇਸ਼ ਪੱਧਰ ‘ਤੇ ਉੱਚਾ ਹੁੰਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸੁਖਰਾਜ ਸਿੰਘ ਹੁਣ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿੱਚ ਸ਼ਾਮਿਲ ਹੋਵੇਗਾ। ਇਹ ਉਸਦੇ ਰੱਖਿਆ ਬਲਾਂ ਵਿੱਚ ਭਵਿੱਖੀ ਅਧਿਕਾਰੀ ਬਣਨ ਦੇ ਸਫਰ ਦੀ ਸ਼ੁਰੂਆਤ ਹੈ। ਉਨ੍ਹਾਂ ਉਮੀਦ ਜਤਾਈ ਕਿ ਸੁਖਰਾਜ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰੇਗਾ ਅਤੇ ਨੌਜਵਾਨਾਂ ਲਈ ਪ੍ਰੇਰਣਾ ਬਣੇਗਾ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ ਵੀ ਮੌਜੂਦ ਰਹੇ ਜਿਨ੍ਹਾਂ ਨੇ ਸੁਖਰਾਜ ਸਿੰਘ ਨੂੰ ਵਧਾਈ ਦਿੱਤੀ ਅਤੇ ਉਸਦੀ ਉਪਲਬਧੀ ਨੂੰ ਇਲਾਕੇ ਲਈ ਮਾਣ ਵਾਲੀ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯੋਗ ਨੌਜਵਾਨ ਦੇਸ਼ ਦੀ ਅਸਲੀ ਤਾਕਤ ਹੁੰਦੇ ਹਨ। ਅੰਤ ਵਿੱਚ ਸੁਖਰਾਜ ਸਿੰਘ ਹੀਰਾ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਹੋਰ ਪਤਵੰਤਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਸਦੇ ਲਈ ਹੋਰ ਮੇਹਨਤ ਕਰਨ ਦੀ ਪ੍ਰੇਰਣਾ ਹੈ ਅਤੇ ਉਹ ਭਵਿੱਖ ਵਿੱਚ ਵੀ ਆਪਣੇ ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵਚਨਬੱਧ ਰਹੇਗਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *