ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਲਈ ਰਚਨਾਵਾਂ ਦੀ ਮੰਗ

Spread the love

ਬਠਿੰਡਾ, 2 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)- ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤੇ ਜਾ ਰਹੇ ‘ਜਨ ਸਾਹਿਤ’ ਰਸਾਲੇ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਮਹੀਨਾ ਅਪ੍ਰੈਲ ਤੋਂ ਜੂਨ 2025 ਲਈ ਜ਼ਿਲ੍ਹੇ ਦੇ ਸਮੂਹ ਲੇਖਕ ਸਾਹਿਬਾਨਾਂ ਪਾਸੋਂ ਉਕਤ ਵਿਸ਼ੇਸ਼ ਅੰਕ ਵਿੱਚ ਭਾਗੀਦਾਰੀ ਲਾਜ਼ਮੀ ਬਣਾਉਣ ਹਿਤ ਰਚਨਾਵਾਂ ਦੀ ਮੰਗ ਕੀਤੀ ਗਈ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਿਤ ਕਿਸੇ ਵੀ ਵਿਧਾ ਦੀਆਂ ਰਚਨਾਵਾਂ ਵਿਭਾਗੀ ਪਤੇ ਜਾਂ ਈਮੇਲ punjabirasala.pblanguages@gmail.com ’ਤੇ ਭੇਜੀਆਂ ਜਾ ਸਕਦੀਆਂ ਹਨ ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਚਨਾ ਭੇਜਣ ਸਮੇਂ ਲੇਖਕ ਵੱਲੋਂ  ਮੌਲਿਕ ਅਤੇ ਅਣ-ਪ੍ਰਕਾਸ਼ਿਤ ਰਚਨਾ ਹੋਣ ਸਬੰਧੀ ਤਸਦੀਕ ਕਰਨ ਉਪਰੰਤ ਆਪਣਾ ਪੂਰਾ ਪਤਾ ਸਮੇਤ ਮੋਬਾਇਲ ਨੰਬਰ ਵੀ ਦਰਜ ਕੀਤਾ ਜਾਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਰਸਾਲਾ ਵਿਭਾਗ ਦੇ ਸੰਪਾਦਕ ਦੇ ਨੰਬਰ 98159-15902 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *