ਕਪੂਰਥਲਾ, 14 ਅਪ੍ਰੈਲ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ‘ਚ ਵਿਸਾਖੀ ਦੇ ਤਿਉਹਾਰ ਮਨਾਇਆ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਸ਼ਾਮਲ ਹੋਏ । ਜਿਨ੍ਹਾਂ ਦਾ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ, ਗੀਤ, ਲੋਕ ਗੀਤ ਆਦਿ ਆਈਟਮਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ । ਕਿੰਡਰ ਗਾਰਡਨ ਦੇ ਵਿਦਿਆਰਥੀਆਂ ਦੇ ਲਈ ਇੱਕ ਭੋਜਨ ਦੀ ਗਤੀਵਿਧੀ ਵੀ ਕਰਵਾਈ ਗਈ । ਜਿਸ ਵਿੱਚ ਵਿਦਿਆਰਥੀਆਂ ਨੂੰ ਇਹ ਸਿੱਖਣ ਲਈ ਮਿਲਿਆ ਕਿ ਕਣਕ ਕਿਵੇਂ ਵਧਦੀ ਹੈ, ਫਿਰ ਆਟੇ ਵਿੱਚ ਬਦਲ ਕੇ ਸਵਾਦਿਸ਼ ਰੋਟੀ ਵਿੱਚ ਬਦਲ ਜਾਂਦੀ ਹੈ । ਆਯੋਜਿਤ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦਾ ਇੱਕ ਵਧੀਆ ਪਲੇਟਫਾਰਮ ਰਿਹਾ । ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਮੋਂਗਾ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ ।







