ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸਲਾਨਾ ਨਤੀਜਾ 100 ਫੀਸਦੀ

Spread the love

ਕਪੂਰਥਲਾ, 26 ਮਾਰਚ ( ਕੌੜਾ )-  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਰਸਰੀ ਤੋਂ ਨੌਵੀਂ ਅਤੇ ਗਿਆਰਵੀਂ ਜਮਾਤ  ਦਾ ਨਤੀਜਾ 100 ਫੀਸਦੀ ਰਿਹਾ । ਇਸ ਸਬੰਧੀ ਜਾਣਕਾਰੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਬਹੁਤ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ ਹਨ । ਉਨ੍ਹਾਂ ਸਾਰੇ ਹੀ ਪਾਸ ਹੋਏ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਪ੍ਰਿੰਸੀਪਲ ਮੋਂਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਾਲ ਸਾਡੇ ਲਈ ਹੋਰ ਵੀ ਜਿਆਦਾ ਮਾਨ ਵਾਲੀ ਗੱਲ ਹੈ, ਕਿ ਅਸੀਂ ਆਪਣੇ ਸਕੂਲ ਦੀ 20ਵੀਂ ਵਰੇਗੰਡ ਮਨਾ ਰਹੇ ਹਾਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜੀਨੀਅਰ ਸਰਦਾਰ ਸਵਰਨ ਸਿੰਘ, ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨਾਂ ਦੇ ਮਾਪਿਆਂ,ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ।

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵੱਖ ਵੱਖ ਜਮਾਤਾਂ ਦੇ ਐਲਾਨੇ ਨਤੀਜੇ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੇ ਸਟਾਫ਼ ਮੈਂਬਰਾਂ ਨਾਲ ਬੀਬੀ ਗੁਰਪ੍ਰੀਤ ਕੌਰ, ਇੰਜ.ਹਰਨਿਆਮਤ ਕੌਰ, ਇੰਜ.ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *