ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਐੱਨ.ਸੀ.ਸੀ ਕੈਡਿਟਾਂ ਦੀ ਕੀਤੀ ਗਈ ਇਨਰੋਲਮੈਂਟ

Spread the love

ਸਰਾਏ ਅਮਾਨਤ ਖਾਂ/ਝਬਾਲ (ਗੁਰਸ਼ਰਨ ਸਿੰਘ ਔਲਖ) – ਚੀਫ਼.ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਐੱਨ.ਸੀ.ਸੀ ਸੈਸ਼ਨ 2025 -26 ਦੇ ਯੂਨੀਅਨ ਵਿੰਗ ਦੇ ਕੈਡਿਟਾਂ ਦੀ ਇਨਰੋਲਮੈਂਟ 11 ਪੰਜਾਬ ਬਟਾਲੀਅਨ ਐੱਨ.ਸੀ.ਸੀ ਅੰਮ੍ਰਿਤਸਰ ਕਮਾਂਡਿੰਗ ਅਫ਼ਸਰ ਬਰਿੰਦਰ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। 11 ਪੰਜਾਬ ਬਟਾਲੀਅਨ ਐੱਨ.ਸੀ.ਸੀ ਵੱਲੋਂ ਭੇਜੇ ਗਏ ਪੀ.ਆਈ ਸਟਾਫ਼ ਸੂਬੇਦਾਰ ਸਨੀਲ ਪਾਂਡੇ ਅਤੇ ਹਵਲਦਾਰ ਬੰਡਾਲ ਨੇ ਸਕੂਲ ਵਿੱਚ ਆ ਕੇ ਇਨਰੋਲਮੈਂਟ ਕੀਤੀ। ਏ.ਐੱਨ.ਓ ਸ.ਬਲਜਿੰਦਰ ਸਿੰਘ ਅਤੇ ਮੈਡਮ ਕਰਮਜੀਤ ਕੌਰ ਦੀ ਦੇਖ – ਰੇਖ ਹੇਠ ਜੂਨੀਅਰ ਵਿੰਗ ਦੇ 26 ਵਿਦਿਆਰਥੀਆਂ ਦੀ ਇਨਰੋਲਮੈਂਟ ਕੀਤੀ ਗਈ। ਇਨ੍ਹਾ ਵਿਦਿਆਰਥੀਆਂ ਨੂੰ ਸਰੀਰਕ ਯੋਗਤਾ ਦੇ ਆਧਾਰ ‘ਤੇ ਇਨਰੋਲ ਕੀਤਾ ਗਿਆ। ਸਕੂਲ ਦੀ ਸਮੂਹ ਮੈਨੇਜਮੈਂਟ ਤੇ ਪ੍ਰਿੰਸੀਪਲ ਸ੍ਰੀ ਮਤੀ ਅਨੂਰੀਤ ਬਾਵਾ ਨੇ ਐੱਨ.ਸੀ.ਸੀ ਵਿੱਚ ਭਾਗ ਲੈਣ ਵਾਲੇ ਸਾਰੇ ਕੈਡਿਟਾਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ  ਨੂੰ ਆਪਣੇ ਦੇਸ਼ ਦੀ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ।

 

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *