ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ,ਝਬਾਲ ਦੇ ਵਿਦਿਆਰਥੀ ਦੀ ਹੋਈ ਇੰਡੀਅਨ ਆਰਮੀ ਵਿੱਚ ਚੋਣ

Spread the love

ਸਰਾਏ ਅਮਾਨਤ ਖਾਂ/ਝਬਾਲ, 9 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਲਈ ਬੜੇ ਮਾਣ ਦੀ ਗੱਲ ਹੈ ਕਿ ਸਕੂਲ ਦੇ ਸੈਸ਼ਨ 2020-21 ਦੇ ਵਿਦਿਆਰਥੀ ਨਵਨੀਤ ਕੁਮਾਰ ਸਪੁੱਤਰ ਮਨਦੀਪ ਕੁਮਾਰ ਜੋ ਇੰਡੀਅਨ ਆਰਮੀ ਦੀ ਰਾਜਪੂਤ ਰੈਜੀਮੈਂਟ ਲਈ ਚੁਣਿਆ ਗਿਆ ਜਿਸ ਵਿੱਚ ਉਸ ਨੇ ਦੱਸਿਆ ਕਿ ਮੇਰੀ ਸਾਰੀ ਪੜ੍ਹਾਈ ਸੀ.ਬੀ.ਐੱਸ.ਈ.ਬੋਰਡ ਨਾਲ ਹੋਈ ਹੈ ਇਸ ਲਈ ਮੇਰੀ ਚੋਣ ਪਹਿਲ ਦੇ ਅਧਾਰ ‘ਤੇ ਹੋਈ। ਇਸ ਮੌਕੇ ‘ਤੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ ,ਆਦਰਸ਼ਪਿੰਦਰ ਸਿੰਘ ਮਾਨ ਅਤੇ ਅਜੀਤ ਪਾਲ ਸਿੰਘ ਅਨੇਜਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਅਤੇ ਹੈੱਡ ਮਿਸਟਰਸ ਸਿਮਰਪ੍ਰੀਤ ਕੌਰ ਨੇ ਬੱਚੇ ਨੂੰ ਇਸ ਸ਼ਾਨਦਾਰ ਸਫ਼ਲਤਾ ਦੀ ਵਧਾਈ ਦਿੰਦਿਆ ਹੋਇਆ ਜ਼ਿੰਦਗੀ ਦੀਆਂ ਬੁਲੰਦੀਆਂ ਨੂੰ ਛੂਹਣ ਦਾ ਅਸ਼ੀਰਵਾਦ ਦਿੱਤਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *