ਸ੍ਰੀ ਮੁਕਤਸਰ ਸਾਹਿਬ ਵਿੱਚ ਸਮੈਮ ਸਕੀਮ ਅਧੀਨ ਖੇਤੀ ਮਸ਼ੀਨਰੀ ਦਾ ਕੱਢਿਆ ਡਰਾਅ

Spread the love

ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਸਮੈਮ ਸਕੀਮ ਸਾਲ 2025-26 ਅਧੀਨ ਕਿਸਾਨਾਂ ਵੱਲੋਂ ਖੇਤੀ ਵਿਭਿੰਨਤਾ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਨਿਰਦੇਸ਼ਾਂ ਅਨੁਸਾਰ ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਹੀਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਹ ਮਸ਼ੀਨਾਂ ਕਿਸਾਨਾਂ ਦੀ ਆਮਦਨ ਵਾਧੇ ਵਿਚ ਸਹਾਇਕ ਸਿੱਧ ਹੋ ਸਕਣ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਚੋਂ ਕੱਢ ਕੇ ਖੇਤੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਸਮੈਮ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਦਿੱਤੀ ਜਾਂਦੀ ਹੈ। ਇਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਦੇਣ ਲਈ ਆਨਲਾਈਨ ਦਰਖਾਸਤਾਂ ਮੰਗੀਆਂ ਗਈਆਂ ਸਨ। ਜਿਸ ਅਨੁਸਾਰ ਪ੍ਰਾਪਤ ਅਰਜੀਆਂ ਵਿਚੋਂ ਅੱਜ ਡਰਾਅ ਕੱਢੇ ਗਏ ਹਨ । ਉਨ੍ਹਾਂ ਕਿਹਾ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਸੈਂਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਸੈਂਕਸ਼ਨ ਮਸ਼ੀਨਾਂ ਦੀ ਜਲਦ ਤੋਂ ਜਲਦ ਖਰੀਦ ਕਰ ਲਈ ਜਾਵੇ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਾ. ਚਰਨਜੀਤ ਸਿੰਘ ਵੱਲੋਂ ਅਪਲਾਈ ਹੋਈਆਂ ਦਰਖਾਸਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਸ਼ੀਨਾਂ ਦਾ ਕੁੱਲ ਟੀਚਾ 252 ਸੀ, ਜਿਸ ਵਿੱਚੋਂ 81 ਮਸ਼ੀਨਾਂ ਅਨੁਸੂਚਿਤ ਜਾਤੀ ਸ੍ਰੇਣੀ ਲਈ ਰਾਖਵੀਆਂ ਹਨ। ਇਸ ਮੌਕੇ ਐਸਡੀਐਮ ਜਸਪਾਲ ਸਿੰਘ ਬਰਾੜ, ਡੀਡੀਪੀਓ ਗੁਰਦਰਸ਼ਨ ਲਾਲ ਕੁੰਡਲ, ਡਿਪਟੀ ਰਜਿਸਟਰਾਰ ਅਭਿਤੇਸ਼ ਸਿੰਘ ਸੰਧੂ, ਕੇਵੀਕੇ ਇੰਚਰਾਜ ਡਾ. ਕਰਮਜੀਤ ਸ਼ਰਮਾ, ਲੀਡ ਬੈਂਕ ਮੈਨੇਜਰ ਚਮਨ ਲਾਲ, ਖੇਤੀਬਾਰੀ ਇੰਜੀਨੀਅਰ ਮਨਦੀਪ ਸਿੰਘ ਤੋਂ ਇਲਾਵਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਹੋਰ ਮੈਂਬਰ ਅਤੇ ਕਿਸਾਨ ਹਾਜ਼ਰ ਸਨ।

  • Related Posts

    ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੇਗਮਪੁਰਾ ਧਰਮਸ਼ਾਲਾ ਲਈ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ  ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

    Spread the love

    Spread the loveਰੂਪਨਗਰ: ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਲੋਕਾਂ ਦੀਆਂ ਜ਼ਰੂਰਤਾਂ ਅਤੇ…

    *ਰਾਜ ਸਭਾ ਮੈਂਬਰ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਚਾਰ ਸਾਲ ਪੂਰੇ* *ਚੋਣ ਵਾਅਦਿਆਂ ਨੂੰ ਕਾਨੂੰਨੀ ਗਾਰੰਟੀ ਦੇਣ ਵਾਲੇ ਬਿੱਲ ‘ਤੇ ਹੋਵੇਗੀ ਸੰਸਦ ਵਿੱਚ ਚਰਚਾ* *ਪੰਜਾਬ ਦੇ ਮਸਲਿਆਂ ਨੂੰ ਰਾਜ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ, ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਮਦਦ ਵਿੱਚ ਨਿਭਾਈ ਅਹਿਮ ਭੂਮਿਕਾ*

    Spread the love

    Spread the love ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ= ਸੁਲਤਾਨਪੁਰ ਲੋਧੀ -ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਸੰਸਦੀ ਕਾਰਜਕਾਲ ਦੇ ਚਾਰ ਸਾਲ ਸਫਲਤਾਪੂਰਵਕ ਪੂਰੇ ਕਰ ਲਏ ਹਨ। ਇਸ…

    Leave a Reply

    Your email address will not be published. Required fields are marked *