ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ 

Spread the love

ਮਾਲੇਰਕੋਟਲਾ 16 ਜੂਨ (ਬੋਪਾਰਾਏ)-  ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਹੋਣ ਤੋਂ ਬਾਅਦ ਪਿੱਕਅਪ ਗੱਡੀ ਸੜਕ ਨੇੜੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਵੱਲੋਂ ਤਿੰਨ ਮਿੰਟ ਵਿੱਚ ਹੀ ਮੌਕੇ ’ਤੇ ਪਹੁੰਚ ਕਰਕੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢ ਕੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜਿਆ ਗਿਆ ਅਤੇ ਹਾਦਸਾਗ੍ਰਸਥ ਵਾਹਨ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਨਿਰਵਿਘਨ ਚਲਵਾਇਆ ਗਿਆ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਕਿਸੇ ਵੀ ਸੜਕ ਹਾਦਸੇ ਦੌਰਾਨ ਹੈਲਪਲਾਈਨ ਨੰਬਰ 112 ਤੇ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਟੀਮ ਵੱਲੋਂ ਘਟਨਾ ਸਥਲ ਤੇ ਪਹੁੰਚ ਕੇ ਜਖਮੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ  ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    Spread the love

    Spread the loveਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ…

    Leave a Reply

    Your email address will not be published. Required fields are marked *