ਸੰਤ ਮਹਾਪੁਰਸ਼ਾ ਦੀ ਯਾਦ ’ਚ ਗੁਰਦੁਆਰਾ ਗੁਰਸਰ ਸਾਹਿਬ ਵਿਖੇ ਲਗਾਇਆ ਅੱਖਾਂ ਦਾ ਮੁਫਤ ਚੈੱਕਅਪ ਕੈਂਪ

Spread the love

ਫੱਤੂਢੀਂਗਾ, 9 ਦਿਸੰਬਰ  (ਅਮਨਦੀਪ ਕੌਰ ) ਸੱਚਖੰਡ ਵਾਸੀ ਧੰਨ ਧੰਨ ਬਾਬਾ ਤੇਜਾ ਸਿੰਘ, ਧੰਨ ਧੰਨ ਬਾਬਾ ਮਿਲਖਾ ਸਿੰਘ ਜੀ ਅਤੇ ਧੰਨ ਧੰਨ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਦੀ ਨਿੱਘੀ ਮਿੱਠੀ ਯਾਦ ’ਚ ਪਿੰਡ ਸੈਫਲਾਾਬਾਦ ਦੇ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੰਤ ਬਾਬਾ ਲੀਡਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਮਾਹਿਰ ਟੀਮ ਵੱਲੋਂ ਅੱਖਾਂ ਦਾ ਫਰੀ ਮੈਡੀਕਲ ਚੈਕ ਅਪ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਮਾਹਿਰ ਟੀਮ ਵੱਲੋਂ 450 ਦੇ ਕਰੀਬ ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਆਈ ਡਰਾਪਸ ਦਿੱਤੇ ਗਏ। ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਨੇ ਦੱਸਿਆ ਕਿ 96 ਮਰੀਜ਼ਾਂ ਨੂੰ ਲੁਧਿਆਣਾ ਹਸਪਤਾਲ ਲਿਜਾ ਕੇ ਫਰੀ ਲੈਂਜ ਪਾਏ ਜਾਣਗੇ ਅਤੇ ਫਰੀ ਐਣਕਾ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਲੋੜਵੰਦ ਮਰੀਜ਼ ਇਸ ਫਰੀ ਕੈਂਪ ਦਾ ਵੱਧ ਤੋ ਵੱਧ ਲਾਹਾ ਲੈ ਸਕਣ। ਉਨਾ ਕਿਹਾ ਕਿ ਅੱਖਾਂ ਇੱਕ ਅਜਿਹੀ ਨਿਆਮਤ ਹਨ ਜੋ ਇਨਸਾਨ ਨੂੰ ਦੁਨੀਆ ਵਿਖਾਉਂਦੀਆਂ ਹਨ ਜਿਸ ਨਾਲ ਅਸੀਂ ਰੋਜ ਮਰਾ ਦੀ ਜਿੰਦਗੀ ਦੇ ਪੂਰਨ ਤੋਰ ਤੇ ਕੰਮ ਕਾਜ ਸਕਦੇ ਹਾਂ। ਮਰੀਜ਼ਾਂ ਨੂੰ ਅੱਖਾਂ ਦੀ ਰੋਸ਼ਨੀ ਦੇਣਾ ਇੱਕ ਬਹੁਤ ਹੀ ਪੁੰਨ ਦਾ ਕੰਮ ਹੈ ਜੋ ਸਮਾਜ ਸੇਵੀ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਐਨ ਆਰ ਆਈ ਲੋਕਾਂ ਨੂੰ ਅਜਿਹੇ ਪੁੰਨ ਦੇ ਕੰਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਲੋੜਵੰਦ ਮਰੀਜ਼ ਫਰੀ ਮੈਡੀਕਲ ਕੈਂਪਾਂ ਦਾ ਲਾਹਾ ਲੈ ਕੇ ਆਪਣੀਆਂ ਅੱਖਾਂ ਦੀ ਰੋਸ਼ਨੀ ਮੁੜ ਤੋਂ ਵਾਪਸ ਲਿਆ ਕੇ ਦੁਨਿਆਈ ਕੰਮ ਕਾਜ ਕਰ ਸਕਣ। ਸੰਤ ਬਾਬਾ ਲੀਡਰ ਸਿੰਘ ਜੀ ਨੇ ਮਰੀਜ਼ਾਂ ਨੂੰ ਆਪਣਾ ਆਸ਼ੀਰਵਾਦ ਦੇ ਕੇ ਅੱਖਾਂ ਦੇ ਫਰੀ ਮੈਡੀਕਲ ਚੈੱਕਅਪ ਕੈਂਪ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਅਤੇ ਮਰੀਜ਼ਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ

ਸਤਨਾਮ ਸਿੰਘ ਸਰਪੰਚ ਸੈਫਲਾਬਾਦ, ਜਸਵਿੰਦਰ ਸਿੰਘ ਵਿਰਕ, ਬਲਜਿੰਦਰ ਸਿੰਘ ਵਿਰਕ ਸਪੇਨ, ਮੰਗਲ ਸਿੰਘ ਦੁਬਈ, ਸਰਪੰਚ ਬਿਕਰਮ ਸਿੰਘ ਉੱਚਾ , ਯਾਦਵਿੰਦਰ ਸਿੰਘ ਘੁੰਮਣ, ਗੁਰਿੰਦਰ ਪਾਲ ਸਿੰਘ ਗੋਗਾ, ਗੁਰਚਰਨ ਸਿੰਘ ਰਤੜਾ, ਤਰਲੋਚਨ ਸਿੰਘ ਭੰਗੂ, ਸੁਰਿੰਦਰ ਸਿੰਘ ਘੁੰਮਣ, ਜਥੇਦਾਰ ਜੋਗਿੰਦਰ ਸਿੰਘ, ਜਥੇਦਾਰ ਬਲਦੇਵ ਸਿੰਘ ਫਤੂਢੀਂਗਾ, ਪਵਨਜੀਤ ਪੰਮਾ, ਨਿਸ਼ਾਨ ਸਿੰਘ ਗਿੱਲ ਤੋ ਇਲਾਵਾ ਮਰੀਜ਼ ਅਤੇ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *