ਹਰਨੇਕ ਸਿੰਘ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬਸੀ ਪਠਾਣਾਂ ਦੇ ਬਣੇ ਮੁਖੀ

Spread the love

ਬੱਸੀ ਪਠਾਣਾ, 02 ਅਪ੍ਰੈਲ (ਉਦੇ ਧੀਮਾਨ): ਤਰਕਸ਼ੀਲ ਸੁਸਾਇਟੀ ਬਸੀ ਪਠਾਣਾ ਇਕਾਈ ਦੇ ਅਹੁਦੇਦਾਰਾਂ ਦੀ ਸੈਸ਼ਨ 2025-27 ਦੀ ਮੀਟਿੰਗ ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ ਅਜੀਤ ਪ੍ਰਦੇਸ਼ੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਚੋਣ ਹੋਈ। ਜਿਸ ਵਿੱਚ ਹਰਨੇਕ ਸਿੰਘ ਨੂੰ ਜਥੇਬੰਦਕ ਮੁਖੀ,ਐਡਵੋਕੇਟ ਕੰਵਲਜੀਤ ਸਿੰਘ ਨੂੰ ਵਿੱਤ ਮੁਖੀ, ਸੰਦੀਪ ਸਿੰਘ ਨੂੰ ਮਾਨਸਿਕ ਸਿਹਤ ਮੁਖੀ, ਮੇਹਰ ਸਿੰਘ ਨੂੰ ਮੀਡੀਆ ਮੁਖੀ ਅਤੇ ਗੁਰਸੇਵਕ ਸਿੰਘ ਨੂੰ ਸੱਭਿਆਚਾਰਕ ਮੁਖੀ ਚੁਣਿਆ ਗਿਆ। ਇਸ ਮੌਕੇ ਨਵ ਨਿਯੁਕਤ ਤਰਕਸ਼ੀਲ ਸੁਸਾਇਟੀ ਇਕਾਈ ਬੱਸੀ ਪਠਾਣਾਂ ਦੇ ਮੁਖੀ ਹਰਨੇਕ ਸਿੰਘ ਤੇ ਮੇਹਰ ਸਿੰਘ ਅਤੇ ਐਡਵੋਕੇਟ ਕੰਵਲਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਅੰਧ ਵਿਸ਼ਵਾਸਾਂ ਪ੍ਰਤੀ ਜਾਗਰੂਕ ਕਰਨ ਲਈ ਇਕਾਈ ਵੱਲੋਂ ਆਉਣ ਵਾਲੇ ਸਮੇਂ ਵਿੱਚ ਯਤਨ ਤੇਜ਼ ਕੀਤੇ ਜਾਣਗੇ ਤੇ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਅਜੀਤ ਪ੍ਰਦੇਸੀ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋ ਲੋਕਾਂ ਦਾ ਧਿਆਨ ਰੋਜ਼ਗਾਰ,ਸਿਖਿਆ,ਸਿਹਤ ਸਹੂਲਤਾਂ ਅਤੇ ਹੋਰ ਮੁਢਲੀਆਂ ਜ਼ਰੂਰਤਾਂ ਤੋਂ ਹਟਾ ਕੇ ਉਨ੍ਹਾਂ ਨੂੰ ਅੰਧ-ਵਿਸ਼ਵਾਸੀ ਬਣਾਉਣ ਲੱਗੀਆਂ ਹੋਈਆਂ ਹਨ। ਜਦੋ ਕਿ ਉਨ੍ਹਾ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਲੋਕਾਂ ਵਿੱਚ ਵਿਗਿਆਨਕ ਚੇਤਨਾ ਵਧਾਉਣ ਵੱਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਦਿਲਬਾਗ ਸਿੰਘ, ਕਰਨੈਲ ਸਿੰਘ,ਕੌਰ ਸਿੰਘ,ਅਵਤਾਰ ਸਿੰਘ,ਕੁਲਵੰਤ ਸਿੰਘ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *