ਸ਼੍ਰੀ ਮੁਕਤਸਰ ਸਾਹਿਬ, 22 ਅਗਸਤ (ਮਨਪ੍ਰੀਤ ਮੋਨੂੰ)- ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ ।ਜਿਸਦੇ ਤਹਿਤ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੀ ਕਰਮਚਾਰੀ, ਆਸ਼ਾ, ਬ੍ਰੀਡਿੰਗ ਚੈਕਰ ਅਤੇ ਨਰਸਿੰਗ ਸਟੂਡੈਂਟ ਸ਼ਾਮਿਲ ਸਨ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਸਬੰਧੀ ਜਾਣਕਾਰੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ ਜਗਦੀਪ ਚਾਵਲਾ ਸਿਵਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ,ਆਸ਼ਾ ਵਰਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ ।ਉਨ੍ਹਾ ਕਿਹਾ ਕਿ ਇਸ ਮੁਹਿੰਮ ਤਹਿਤ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਸੁਧਾਰ ਘਰ, ਪੁਲਿਸ ਲਾਇਨ ਅਤੇ ਰਿਹਾਇਸ਼ੀ ਕੁਆਰਟਰ,ਥਾਨਾ ਸਦਰ ਅਤੇ ਸਰਕਾਰੀ ਹਦਾਰਿਆਂ ਤੋਂ ਇਲਾਵਾ ਅਤੇ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਰਹੀਆਂ ਹਨ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।ਉਨ੍ਹਾ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੋਕੇ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਸੰਦੀਪ ਕੁਮਾਰ, ਗਗਨਦੀਪ ਸਿੰਘ, ਗੁਰਪਿੰਦਰ ਸਿੰਘ, ਅਮਨਦੀਪ ਸਿੰਘ, ਵਕੀਲ ਸਿੰਘ, ਅਮ੍ਰਿੰਤਪਾਲ ਸਿੰਘ, ਸਬਧੰਤ ਏਰੀਏ ਦੀਆਂ ਆਸ਼ਾ ਵਰਕਰ, ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ ਅਤੇ ਬ੍ਰੀਡਿੰਗ ਚੈਕਰ ਮੋਜੂਦ ਸਨ।






