ਹਾਈਰਿਸਕ ਗਰਭਵਤੀ ਦਾ ਪ੍ਰੋਪਰ ਫ਼ਾਲੋਅੱਪ ਕੀਤਾ ਜਾਵੇ-ਡਾ.ਰਿਚਾ ਭਾਟੀਆ

Spread the love

ਫ਼ਗਵਾੜਾ-ਕਪੂਰਥਲਾ 27 ਮਾਰਚ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ.ਰਿਚਾ ਭਾਟੀਆ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਮਟਰਨਲ ਡੈਥ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਨੂੰ  ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਰਿਚਾ ਭਾਟੀਆ ਨੇ ਦੱਸਿਆ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਹਨ ਕਿ ਡਲੀਵਰੀ ਦੌਰਾਨ ਕਿਸੇ ਵੀ ਔਰਤ ਦੀ ਮੌਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੱਚਾ ਬੱਚਾ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਵਿੱਚ 24*7 ਹਸਪਤਾਲ ਖੋਲ੍ਹੇ ਗਏ ਹਨ ਤਾਂ ਕਿ ਡਿਲੀਵਰੀ ਕਰਵਾਉਣ ਲਈ ਗਰਭਵਤੀ ਔਰਤਾਂ ਨੂੰ ਦੂਰ ਦੂਰਾਡੇ ਨਾ ਜਾਣਾ ਪਵੇ। ਗਰਭਵਤੀ ਔਰਤਾਂ ਨੂੰ ਘਰੋਂ ਤੋ ਹਸਪਤਾਲ ਲਿਜਾਉਣ ਲਈ ਸਰਕਾਰ ਵੱਲੋਂ 108 ਐਂਬੂਲੈਂਸ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਰਿਚਾ ਭਾਟੀਆ ਨੇ ਏ.ਐਨ.ਐਮਜ਼.ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਦਾ ਐਂਟੀਨੇਟਲ ਚੈਕ ਅੱਪ ਸਮੇਂ ਸਿਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਡਿਲੀਵਰੀ ਕਰਵਾਉਣ ਲਈ ਪ੍ਰੇਰਿਆ ਜਾਵੇ ਤਾਂ ਕਿ ਸੁਰੱਖਿਅਤ ਜਣੇਪਾ ਹੋਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਰਿਚਾ  ਭਾਟੀਆ ਨੇ ਕਿਹਾ ਕਿ ਸਰਕਾਰ ਵਲੋਂ ਜਨਕਲਿਆਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਫਪੀਓ ਡਾ.ਅਸ਼ੋਕ ਕੁਮਾਰ ਨੇ ਕਿਹਾ ਕਿ ਕੋਈ ਮਟਰਨਲ ਡੈਥ ਹੋਣ ਦੀ ਸੂਰਤ ਵਿੱਚ ਇਸ ਸਬੰਧੀ ਸੂਚਨਾ 24 ਘੰਟੇ ਦੇ ਅੰਦਰ-ਅੰਦਰ ਸਿਵਲ ਸਰਜਨ ਦਫ਼ਤਰ ਕਪੂਰਥਲਾ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ  ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਸਰਕਾਰੀ ਸਿਹਤ ਕੇਂਦਰਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਇਆ ਜਾਂਦਾ ਹੈ। ਇਸ ਮੌਕੇ ਐਸ.ਐਮ.ਓ.ਡਾ.ਡੀ.ਪੀ.ਸਿੰਘ,ਗਾਇਨਾਕੋਲਜਿਸਟ ਡਾ. ਸਿੰਮੀ ਧਵਨ,ਡਾ.ਅਰਸ਼ਬੀਰ ਕੌਰ,ਡਾ.ਸ਼ਿਲਪਾ,ਡਾ.ਸੁਖਵਿੰਦਰ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਬੀ.ਸੀ.ਸੀ.ਜੋਤੀ ਅਨੰਦ, ਬੀ.ਐਸ.ਏ.ਵਿਸ਼ਾਲ ਪ੍ਰਭੂ,ਐਲ.ਐਚ.ਵੀਜ਼,ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *