ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਟਰੱਕ ਯੂਨੀਅਨ ਦੇ ਪ੍ਰਧਾਨ ਨੇ ਕੀਤੀ ਕਮੇਟੀ ਮੈਂਬਰਾ ਨਾਲ ਮੀਟਿੰਗ

Spread the love

ਜੈਤੋ,10 ਅਪ੍ਰੈਲ( ਰਘੂਨੰਦਨ ਪਰਾਸ਼ਰ): ਅੱਜ ਇੱਥੇ ਟਰੱਕ ਯੂਨੀਅਨ ਦੇ ਦਫ਼ਤਰ ਵਿਖੇ ਪ੍ਰਧਾਨ ਟਰੱਕ ਯੂਨੀਅਨ ਜੈਤੋ ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਯੂਨੀਅਨ ਦੇ ਮੈਂਬਰਾਂ ਨਾਲ ਇੱਕ ਮੀਟਿੰਗ ਕੀਤੀ ਕਿ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰ ਯੂਨੀਅਨ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਸੀਜ਼ਨ ਵਧੀਆ ਤਰੀਕੇ ਨਾਲ ਪੂਰਾ ਹੋ ਸਕੇ । ਪ੍ਰਧਾਨ ਹਰਸਿਮਰਨ ਮਲਹੋਤਰਾ ਨੇਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰਨ ਤਾਂ ਜੋ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਵਿਧਾਇਕ  ਅਮੋਲਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਇਹ ਸਭ ਕੁਝ ਸੰਭਵ ਹੋਇਆ ਹੈ। ਕਿ ਮੰਡੀ ਅੰਦਰ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਇਸ ਮੋਕੇ ਤੇ ਇਹਨਾਂ ਨਾਲ ਸਮੁੱਚੇ ਹੀ ਟਰੱਕ ਯੂਨੀਅਨ ਦੇ ਡਰਾਈਵਰ ਹਾਜ਼ਰ ਸਨ॥ ਇਸ ਦੌਰਾਨ ਹੀ ਟਰੱਕ ਡਰਾਈਵਰਾਂ ਨੇ ਪ੍ਰਧਾਨ ਨੂੰ ਪੂਰਾ ਭਰੋਸਾ ਦਿੱਤਾ ਕਿ ਉਹ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀ ਆਉਂਣ ਦੇਣਗੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *