ਹਿੰਮਤਪੁਰਾ ਅਤੇ ਖੁਬਣ ਪਿੰਡ ਨੂੰ ਨਸ਼ਾ ਮੁਕਤ ਕਰਨਾ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ : ਮੈਨੇਜਰ

Spread the love

ਪੱਟੀ ਸਦੀਕ, 30 ਮਾਰਚ (ਬਲਕਰਨ ਸਿੰਘ ਮਸ਼ਾਲ)- ਹਲਕੇ ਦੇ ਪਿੰਡ ਖੁੱਬਣ ਵਿਖੇ ਨਵੇਂ ਬਣੇ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ ਪਿੰਡ ਖੁੱਬਣ ਅਤੇ ਪਿੰਡ ਹਿੰਮਤਪੁਰਾ ਦੇ ਨੌਜਵਾਨਾਂ ਬੱਚਿਆਂ ਆਦਿ ਨੂੰ ਨਸ਼ਾ ਮੁਕਤ ਕਰਨਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਬ ਸਾਂਝਾ ਢਾਬੇ ਦੇ ਮੈਨੇਜਰ ਜਸਮੇਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਹਿੰਮਤਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਹਨਾਂ ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਹੜ ਉੱਪਰ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਦੇ ਨੌਜਵਾਨਾਂ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨ ਨੂੰ ਇੱਕਜੁੱਟ ਹੋਣ ਦੀ ਵੱਡੀ ਲੋੜ ਹੈ ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਜਿਸ ਕੋਨੇ ਵਿੱਚ ਵੀ ਨਸ਼ਾ ਬਣ ਰਿਹਾ ਭਾਵ ਤਿਆਰ ਹੋ ਰਿਹਾ ਉਸ ਤੇ ਸਖਤ ਪਾਬੰਦੀਆਂ ਲਗਾਈਆਂ ਜਾਣ ਅਤੇ ਨਸ਼ਾ ਬਣਾਉਣ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈਆਂ ਕੀਤੀਆਂ ਜਾਣ ਢਾਬੇ ਦੇ ਸੰਚਾਲਕ ਜਸਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਬਹੁਤੇ ਮੈਡੀਕਲਾਂ ਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ ਇਥੋਂ ਤੱਕ ਕਿ ਸਿਹਤ ਵਿਭਾਗ ਨਾਲ ਸੰਬੰਧਿਤ ਡਾਕਟਰਾਂ ਤੋਂ ਲੈ ਕੇ ਉੱਚ ਅਧਿਕਾਰੀਆਂ ਤੱਕ ਮੈਡੀਕਲਾਂ ਤੇ ਨਸ਼ੇ ਦੀ ਤਸਕਰੀ ਨੂੰ ਬਰਕਰਾਰ ਰੱਖਣ ਲਈ ਆਪਣੇ ਨਿੱਜੀ ਸਵਾਰਥ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਇਥੇ ਇਹ ਵੀ ਦੱਸਣ ਯੋਗ ਹੈ ਕਿ ਸਿਹਤ ਵਿਭਾਗ ਨਾਲ ਸੰਬੰਧਿਤ ਕਰਮਚਾਰੀ ਅਤੇ ਅਧਿਕਾਰੀ ਮੈਡੀਕਲਾਂ ਉੱਤੇ ਨਸ਼ਾ ਵੇਚਣ ਦੀ ਖੁੱਲ ਦੇਣ ਤਹਿਤ ਮਹੀਨਾ ਵੀ ਵਸੂਲਦੇ ਹਨ ਉਹਨਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਨੂੰ ਸ਼ਹਿ ਦੇਣਾ ਬਹੁਤ ਹੀ ਮੰਦਭਾਗਾ ਹੈ ਢਾਬਾ ਮੈਨੇਜਰ ਮੈਂ ਦੱਸਿਆ ਕਿ ਉਹਨਾਂ ਵੱਲੋਂ 7 ਜਨਵਰੀ 2025 ਤੋਂ ਹਲਕੇ ਦੇ ਪਿੰਡ ਖੁੱਬਣ ਵਿਖੇ ਬਣਾਏ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ ਹਲਕੇ ਦੇ ਪਿੰਡ ਹਿੰਮਤਪੁਰਾ ਅਤੇ ਖੁੱਬਣ ਨੂੰ ਨਸ਼ਾ ਮੁਕਤ ਕਰਨਾ ਹੈ ਉਹਨਾਂ ਕਿਹਾ ਕਿ ਸਾਡੇ ਸਰਬ ਸਾਂਝਾ ਪੰਜਾਬੀ ਢਾਬੇ ਵੱਲੋਂ ਉਹਨਾਂ ਗਰੀਬੀ ਰੇਖਾ ਤੋਂ ਹੇਠਾਂ ਵਸਦੇ ਅਤੇ ਲੋੜਵੰਦ ਪਰਿਵਾਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਨਾਂ ਦੇ ਘਰ ਵਿੱਚ ਕਿਸੇ ਵੀ ਤਰਾਂ ਦੇ ਨਸ਼ੇ ਦਾ ਕੋਈ ਸੇਵਨ ਨਹੀਂ ਹੋਵੇਗਾ ਉਹਨਾਂ ਕਿਹਾ ਕਿ ਦੋਨਾਂ ਪਿੰਡਾਂ ਵਿੱਚ ਜੇਕਰ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੇਗਾ ਤਾਂ ਸਰਬ ਸਾਂਝਾ ਪੰਜਾਬੀ ਢਾਬਾ ਉਹਨਾਂ ਦੀ ਹਰ ਸੰਭਵ ਮਦਦ ਕਰੇਗਾ ਉਹਨਾਂ ਕਿਹਾ ਕਿ ਸਰਬ ਸਾਂਝਾ ਪੰਜਾਬੀ ਢਾਬਾ ਉਹਨਾਂ ਯਤੀਮ ਬੱਚਿਆਂ ਦੀ ਵੀ ਮਦਦ ਕਰੇਗਾ ਜੋ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *