ਸ੍ਰੀ ਮੁਕਤਸਰ ਸਾਹਿਬ, 4 ਸਤੰਬਰ ()- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 5 ਸਤੰਬਰ 2025 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈਲਾਈਟ ਇੰਪਲਾਈਮੈਂਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਰੀਕੁਇਟਮੈਂਟ ਐਸੋਸੀਏਟ ਦੀ 10 ਅਸਾਮੀਆਂ ਲਈ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ 12ਵੀਂ ਪਾਸ, ਉਮਰ 18 ਤੋਂ 30 ਸਾਲ ਅਤੇ ਪ੍ਰਾਰਥੀ ਨੂੰ ਹਿੰਦੀ ਭਾਸ਼ਾ ਪੜ੍ਹਣੀ/ਲਿੱਖਣੀ ਆਉਣੀ ਲਾਜਮੀ ਹੈ। ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ) । ਉਨ੍ਹਾ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






