ਆਉਣ ਵਾਲੇ ਦਿਨਾਂ ਵਿਚ ਪੈਣ ਵਾਲੀ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Spread the love

ਸ਼੍ਰੀ ਮੁਕਤਸਰ ਸਾਹਿਬ, 09 ਜੂਨ ()- ਮੌਸਮ ਵਿਭਾਗ ਵਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਆਉਣ ਦਿਨਾ ਵਿਚ ਗਰਮੀ ਦਾ ਪ੍ਰਕੋਪ ਹੋਰ ਵਧ ਸਕਦਾ ਹੈ ਅਤੇ ਗਰਮ ਹਵਾਵਾਂ ਨਾਲ ਲੂਅ ਲੱਗਣ ਨਾਲ ਲੋਕ ਬੀਮਾਰ ਹੋ ਸਕਦੇ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾ ਦੀ ਸਿਹਤ ਸਮੱਸਿਆ ਹੋਣ ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਕੁਝ ਦਿਨਾ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਆਉਣ ਵਾਲੇ ਦਿਨਾ ਵਿਚ ਗਰਮੀ ਹੋਰ ਵਧ ਸਕਦੀ ਹੈ ਗਰਮ ਹਵਾਵਾਂ ਚੱਲ ਸਕਦੀਆਂ ਹਨ ਜਿਸ ਕਾਰਨ ਦੁਪਿਹਰ ਸਮੇਂ ਧੁੱਪ ਵਿਚ ਜਾਣ ਨਾਲ ਲੂਅ ਲੱਗ ਸਕਦੀ ਹੈ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕ ਇਸ ਦਾ ਜਲਦੀ ਸ਼ਿਕਾਰ ਹੋ ਸਕਦੇ ਹਨ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਉਹਨਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਕਿਹਾ ਕਿ ਆਪਣੇ ਅਧੀਨ ਏਰੀਆ ਵਿੱਚ ਸਿਹਤ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਦੇ ਸਹਿਯੋਗ ਨਾਲੇ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਹਿੱਤਾਂ ਵਿਚ ਆਮ ਲੋਕਾਂ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕਰਨ ਵਿਚ ਸਹਿਯੋਗ ਕੀਤਾ ਜਾਵੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *