ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਈ ਪਿੰਡ ਮਹੇੜੂ ਦੀ ਪੰਚਾਇਤ

Spread the love

ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਈ ਪਿੰਡ ਮਹੇੜੂ ਦੀ ਪੰਚਾਇਤ
* ਲੋਕਲ ਬਾਡੀ ਮੰਤਰੀ ਡਾ. ਰਵਜੋਤ ਨੇ ਕੀਤਾ ਸਵਾਗਤ
ਫਗਵਾੜਾ 19 ਨਵੰਬਰ ( ਪ੍ਰੀਤ ਕੌਰ ਪ੍ਰੀਤੀ ) ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ ਅਤੇ ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਦੀ ਪ੍ਰੇਰਣਾ ਸਦਕਾ ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਮਹੇੜੂ ਦੀ ਸਮੁੱਚੀ ਪੰਚਾਇਤ ਨੇ ਅੱਜ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜਿਹਨਾਂ ਦਾ ਸਵਾਗਤ ਪੰਜਾਬ ਦੇ ਲੋਕਲ ਬਾਡੀ ਮੰਤਰੀ ਡਾ. ਰਵਜੋਤ ਨੇ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਸਹਿਯੋਗ ਸਦਕਾ ਪਿੰਡ ਨੂੰ ਮਾਡਲ ਗ੍ਰਾਮ ਬਣਾਉਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡ ਦੇ ਅਧੂਰੇ ਕੰਮ ਮੁੱਢਲੇ ਆਧਾਰ ’ਤੇ ਕਰਵਾਏ ਜਾਣਗੇ। ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਆਪ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਸਰਪੰਚ ਰਾਣੀ ਤੋਂ ਇਲਾਵਾ ਮੈਂਬਰ ਪੰਚਾਇਤ ਮਲਕੀਅਤ ਸਿੰਘ, ਸੰਤੋਸ਼ ਕੁਮਾਰੀ, ਗੁਰਮੀਤ ਕੌਰ, ਦਵਿੰਦਰ ਸੰਧੂ, ਜਸਬੀਰ ਕੌਰ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰਵਾ ਸਕਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪੇਂਡੂ ਵਿਕਾਸ ਨੂੰ ਤਰਜੀਹ ਦੇਣ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਆਪ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਤਾਂ ਜੋ ਪਿੰਡ ਦਾ ਚਹੁੰਪੱਖੀ ਵਿਕਾਸ ਕਰਵਾਇਆ ਜਾ ਸਕੇ। ਉਹਨਾਂ ਦੇ ਨਾਲ ਸੁਰਿੰਦਰ ਸੰਧੂ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਤੇ ਸਤਬੀਰ ਸਿੰਘ ਨੇ ਵੀ ਆਪ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਹਨਾਂ ਦਾ ਸਵਾਗਤ ਕਰਦੇ ਹੋਏ ਆਪ ਆਗੂਆਂ ਨੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਡਾ. ਜਤਿੰਦਰ ਸਿੰਘ ਪਰਹਾਰ, ਜੋਗਿੰਦਰ ਪਾਲ ਬੇਦੀ, ਰਵਿੰਦਰ ਲੱਡੂ, ਸਤੀਸ਼ ਸਲਹੋਤਰਾ ਸਨੀ ਆਦਿ ਹਾਜਰ ਸਨ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *