ਆਮ ਆਦਮੀ ਪਾਰਟੀ ਨੇ ਚੌਧਰੀ ਨਰਿੰਦਰ ਝਾਂਡੀਆਂ ਨੂੰ ਦਿੱਤੀ ਨਵੀਂ ਜਿੰਮੇਵਾਰੀ, ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ ਸਨਮਾਨ

Spread the love
ਬੁੰਗਾ ਸਾਹਿਬ (ਭਾਰਦਵਾਜ): ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਵੱਖ-ਵੱਖ ਨਿਯੁਕਤੀਆਂ ਕੀਤੀਆਂ ਗਈਆਂ। ਇਸ ਸਿਲਸਿਲੇ ਵਿਚ ਬਲਾਕ ਨੂਰਪੁਰਬੇਦੀ ਦੇ ਪਿੰਡ ਝਾਂਡੀਆਂ ਦੇ ਵਸਨੀਕ ਚੌਧਰੀ ਨਰਿੰਦਰ ਝਾਂਡੀਆਂ ਨੂੰ ਗੁੱਜਰ ਵੈਲਫੇਅਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮਹੱਤਵਪੂਰਨ ਨਿਯੁਕਤੀ ਉੱਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਨਰਿੰਦਰ ਝਾਂਡੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਨਰਿੰਦਰ ਝਾਂਡੀਆਂ ਆਮ ਆਦਮੀ ਪਾਰਟੀ ਦੇ ਵਫਾਦਾਰ ਸਿਪਾਹੀ ਹਨ, ਜਿਹਨਾਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਬੇਮਿਸਾਲ ਯੋਗਦਾਨ ਪਾਇਆ ਹੈ। ਉਹਨਾਂ ਨੇ ਕਿਹਾ ਕਿ ਨਰਿੰਦਰ ਝਾਂਡੀਆਂ ਹਮੇਸ਼ਾਂ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਲਈ ਅੱਗੇ ਰਹਿੰਦੇ ਹਨ ਅਤੇ ਪਿੰਡ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ। ਚੱਢਾ ਨੇ ਕਿਹਾ ਕਿ ਝਾਂਡੀਆਂ ਦੀ ਇਹ ਨਿਯੁਕਤੀ ਕੇਵਲ ਇੱਕ ਸਨਮਾਨ ਨਹੀਂ ਸਗੋਂ ਉਹਨਾਂ ਦੀਆਂ ਸਾਲਾਂ ਦੀ ਮਿਹਨਤ ਅਤੇ ਲੋਕਾਂ ਨਾਲ ਸਚੀ ਭਾਵਨਾਵਾਂ ਦਾ ਨਤੀਜਾ ਹੈ।
ਇਸ ਮੌਕੇ ਨਰਿੰਦਰ ਝਾਂਡੀਆਂ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਉੱਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਭਰੋਸੇ ‘ਤੇ ਖਰਾ ਉਤਰਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਹਨਾਂ ਨੇ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਲੋਕ ਸੇਵਾ ਦਾ ਮੌਕਾ ਸਮਝਦੇ ਹੋਏ ਪੂਰੀ ਤਨਦੇਹੀ ਨਾਲ ਨਿਭਾਉਣਗੇ। ਨਰਿੰਦਰ ਝਾਂਡੀਆਂ ਨੇ ਇਹ ਵੀ ਕਿਹਾ ਕਿ ਗੁੱਜਰ ਭਾਈਚਾਰੇ ਦੀ ਭਲਾਈ ਲਈ ਉਹ ਹਮੇਸ਼ਾਂ ਅੱਗੇ ਰਹਿਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਯਤਨਸ਼ੀਲ ਰਹਿਣਗੇ।ਇਸ ਸਮਾਰੋਹ ਦੌਰਾਨ ਪਾਰਟੀ ਵਰਕਰਾਂ ਦੇ ਨਾਲ ਨਾਲ  ਇਲਾਕੇ ਦੇ ਕਈ ਪ੍ਰਮੁੱਖ  ਸ਼ਖਸ਼ੀਅਤਾਂ ਨੇ ਵੀ ਨਰਿੰਦਰ ਝਾਂਡੀਆਂ ਨੂੰ ਨਵੀਂ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਅਨੰਤ ਰਾਮ ਹਕਲਾ, ਮਹਿੰਦਰ ਚੌਹਾਨ, ਹੇਮਕਾਂਤ ਚੌਹਾਨ , ਰਾਜੂ ਮੀਲੂ, ਜੱਸੀ ਚੇਚੀ, ਬਿੰਦਰਪਾਲ, ਡਾਕਟਰ ਦੇਸਰਾਜ, ਨਰਿੰਦਰ ਕੁਮਾਰ, ਬੱਲੀ , ਸਰਪੰਚ ਸ਼ਿਵ ਕੁਮਾਰ, ਦੁਰਗਾ ਦਾਸ ਖੇਪੜ ਹਾਜ਼ਰ ਸਨ।
  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *