ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

Spread the love

ਫ਼ਰੀਦਕੋਟ 29 ਅਗਸਤ (ਗੁਰਦੀਪ ਸਿੰਘ ਢਿੱਲੋਂ)ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਦਿਨੇਸ਼ ਕੁਮਾਰ ਵਧਵਾ, ਇਨਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ   ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ” ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ, ਮੁਫਤ ਕਾਨੂੰਨੀ ਸੇਵਾਵਾਂ ਅਤੇ  13 ਸਤੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *