ਈਦਗਾਹਾਂ ‘ਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕੀਤੀ

Spread the love

ਜਲੰਧਰ 1 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਇਥੇ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ। ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ, ਈਦਗਾਹ ਗੁਲਾਬ ਦੇਵੀ ਰੋਡ ਦੇ ਮੁਖੀ ਨਾਸਿਰ ਸਲਮਾਨੀ ਨੇ ਦੱਸਿਆ ਕਿ ਜਲੰਧਰ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਇਤਿਹਾਸਕ ਈਦਗਾਹ ‘ਚ ਸੋਮਵਾਰ ਸਵੇਰੇ ਨਮਾਜ਼ ਅਦਾ ਕੀਤੀ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪੁਲੀਸ ਦੇ ਏਡੀਜੀਪੀ ਐਮਐਫ ਫਾਰੂਕੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਅੱਜ ਗੁਲਾਬ ਦੇਵੀ ਰੋਡ ਸਥਿਤ ਈਦਗਾਹ ਵਿਖੇ ਨਮਾਜ਼ ਅਦਾ ਕਰਨ ਲਈ ਪੁੱਜੇ। ਭਾਰੀ ਸੁਰੱਖਿਆ ਦਰਮਿਆਨ ਉਨ੍ਹਾਂ ਨੇ ਲੋਕਾਂ ਨਾਲ ਬੈਠ ਕੇ ਨਮਾਜ਼ ਅਦਾ ਕੀਤੀ। ਸਮਾਜ ਦੇ ਲੋਕਾਂ ਨੂੰ ਵੀ ਗਲੇ ਲਗਾਇਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *