ਈਦ ਮੌਕੇ ਐਡਵੋਕੇਟ ਅਮਿਤ ਮਿੱਤਲ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

Spread the love

ਜੈਤੋ,01 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜੈਤੋ ਵਿਖੇ ਮੁਸਿਲਮ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਧੂਮਧਾਮ ਨਾਲ ਈਦ ਮਨਾਈ ਮਨਾਉਂਦੇ ਹੋਏ ਜੈਤੋ ਸ਼ਹਿਰ ਦੇ ਸੀਨੀਅਰ ਐਡਵੋਕੇਟ ਅਮਿਤ ਮਿੱਤਲ ਨੇ ਇਥੋਂ ਦੇ ਸਮੂਹ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੰਦੇ ਹੋਏ ਮੁਸਲਿਮ ਕਮੇਟੀ ਦੇ ਪ੍ਰਧਾਨ ਡਾਕਟਰ ਸਲੀਮ ਖਿਲਜੀ ਅਤੇ ਉਨ੍ਹਾਂ ਦੇ ਬੇਟੇ ਰਿਜ਼ਵਾਨ ਖਿਲਜੀ ਨੂੰ ਫਰੂਟਾ ਦੀ ਟੋਕਰੀ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਈਦ ਦੇ ਪਵਿੱਤਰ ਦਿਹਾੜੇ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਐਡਵੋਕੇਟ ਅਮਿਤ ਮਿੱਤਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਨੂੰ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਰੱਖਣੀ ਚਾਹੀਦੀ ਹੈ ਤਾਂ ਕਿ ਇੱਕ ਦੂਜੇ ਦੇ ਦੁੱਖ ਸੁੱਖ ਵਿਚ ਸ਼ਰੀਕ ਹੋ ਸਕੀਏ। ਸਮੂਹ ਸ਼ਹਿਰ ਵਾਸੀਆਂ ਨੇ ਮੁਸਲਿਮ ਭਾਈਚਾਰੇ ਨੂੰ ਇਕੱਤਰ ਹੋ ਕੇ ਵਧਾਈ ਦਿੱਤੀ ਤੇ ਮੁਸਲਮਾਨ ਭਾਈਚਾਰੇ ਵੱਲੋਂ ਮਸਜਿਦ ਵਿਖੇ ਅੱਲ੍ਹਾ ਤਾਲਾ ਅੱਗੇ ਨਵਾਜ਼ ਅਦਾ ਕੀਤੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *