’ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਦੇਸ਼ ਭਗਤ ਗਲੋਬਲ ਸਕੂਲ ਵਿਖੇ ਲਗਾਏ ਗਏ ਬੂਟੇ

Spread the love

ਸ਼੍ਰੀ ਮੁਕਤਸਰ ਸਾਹਿਬ, 26 ਅਗਸਤ ()- ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿੱਚ ’ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਗਏ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਕਿਹਾ ਕਿ ਸਕੂਲ ਵਿੱਚ ‘ਏਕ ਪੇੜ ਮਾਂ ਕੇ ਨਾਮ’ ਪਹਿਲਕਦਮੀ ਦੇ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਸਾਰਥਕ ਸਮਾਗਮ ਦਾ ਉਦੇਸ਼ ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਮਾਵਾਂ ਦੇ ਪਿਆਰ ਅਤੇ ਦੇਖਭਾਲ ਨੂੰ ਸ਼ਰਧਾਂਜਲੀ ਦੇਣਾ ਹੈ। ਬੱਚਿਆਂ ਦੀ ਭਾਗੀਦਾਰੀ ਵਾਤਾਵਰਣ ਨੂੰ ਸੰਭਾਲਣ ਵਿੱਚ ਮਦਦ ਹੀ ਨਹੀਂ ਕਰੇਗੀ ਬਲਕਿ ਸਾਡੇ ਨੌਜਵਾਨ ਵਿਦਿਆਰਥੀਆਂ ਵਿੱਚ ਸ਼ੁਕਰਗੁਜ਼ਾਰੀ ਅਤੇ ਜ਼ਿੰਮੇਵਾਰੀ ਦੇ ਮਜ਼ਬੂਤ ਮੁੱਲ ਵੀ ਪੈਦਾ ਕਰੇਗੀ। ਇਸ ਮੁਹਿੰਮ ਵਿੱਚ ਸਾਰੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਭ ਨੇ ਮਿਲ ਕੇ ਸਕੂਲ ਦੇ ਪਰਿਸਰ ਵਿੱਚ ਵੱਖ–ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਨਿੰਮ, ਅਮਲਤਾਸ, ਗੁਲਮੋਹਰ ਅਤੇ ਹੋਰ ਫੁੱਲਦਾਰ ਬੂਟੇ ਲਗਾਏ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਲਈ ਬਹੁਤ ਜ਼ਰੂਰੀ ਹਨ। ਇਹ ਸਾਨੂੰ ਆਕਸੀਜਨ ਦੇਣ ਦੇ ਨਾਲ–ਨਾਲ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਦੇ ਹਨ। ਇਸ ਲਈ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਵਿੱਚ ਘੱਟੋ–ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਉਹਨਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਆਪਣੀ ਜ਼ਿੰਮੇਵਾਰੀ ਮੰਨਦੇ ਹੋਏ ਘਰਾਂ ਵਿੱਚ ਵੀ ਪੌਦੇ ਲਗਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਚਲਾਈ ਗਈ ਇਹ ਰੁੱਖ ਲਗਾਉਣ ਦੀ ਮੁਹਿੰਮ ਬਹੁਤ ਹੀ ਸਫਲ ਰਹੀ ਅਤੇ ਸਭ ਨੇ ਵਾਤਾਵਰਣ ਸੰਭਾਲਣ ਦਾ ਸੁਨੇਹਾ ਦਿੱਤਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *