ਐਕਸੀਡੈਂਟ ਉਪਰੰਤ ਜ਼ਖਮੀ ਹੋਏ ਵਿਅਕਤੀ ਦੀ ਇਲਾਜ਼ ਦੌਰਾਨ ਮੌਤ, ਸੁਸਾਇਟੀ ਨੇ ਕੀਤਾ ਅੰਤਿਮ ਸੰਸਕਾਰ

Spread the love

ਸ਼੍ਰੀ ਮੁਕਤਸਰ ਸਾਹਿਬ, 04 ਸਤੰਬਰ ()- ਸ਼ਹਿਰ ਦੇ ਮੁਕਤਸਰ ਮਲੋਟ ਰੋਡ ਸਥਿਤ ਰਿਲਾਈਸ ਪੰਪ ਦੇ ਕੋਲ ਇੱਕ ਨਾ ਮਲੂਮ ਵਿਅਕਤੀ ਦਾ ਐਕਸੀਡੈਟ ਹੋ ਗਿਆ ਸੀ, ਜਿਸ ਨੂੰ ਰਾਹਗੀਰਾਂ ਨੇ ਇਲਾਜ਼ ਲਈ ਸਰਕਾਰੀ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾ ਦਿੱਤਾ ਸੀ, ਪਰ ਵਿਅਕਤੀ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਉਕਤ ਵਿਅਕਤੀ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਜਿਸ ਇਲਾਜ਼ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ। ਪਰ ਇਲਾਜ਼ ਦੌਰਾਨ ਉਸ ਵਿਅਕਤੀ ਦਾ ਕੋਈ ਵੀ ਵਾਰਿਸ ਸਨਾਖਤ ਲਈ ਨਹੀਂ ਪੁੱਜਾ। ਉਧਰ ਰੁਪਾਣਾ ਪੁਲਿਸ ਚੌਂਕੀ ਨੇ ਲਾਸ਼ ਨੂੰ ਫਰੀਦਕੋਟ ਤੋਂ ਲਿਆਕੇ ਸਰਕਾਰੀ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਮੋਰਚਰੀ ’ਚ ਸਨਾਖ਼ਤ ਲਈ 72 ਘੰਟਿਆਂ ਵਾਸਤੇ ਰਖਵਾਅ ਦਿੱਤਾ। ਪਰ 72 ਘੰਟੇ ਬੀਤਣ ਦੇ ਬਾਅਦ ਵੀ ਉਕਤ ਵਿਅਕਤੀ ਦੀ ਸਨਾਖ਼ਤ ਨਹੀਂ ਹੋ ਸਕੀ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਨੂੰ ਅੰਤਿਮ ਸੰਸਕਾਰ ਲਈ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੂੰ ਸੌਂਪ ਦਿੱਤਾ, ਜਿਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ’ਚ ਬਠਿੰਡਾ ਰੋਡ ਸਥਿਤ ਸਮਸ਼ਾਨ ਘਾਟ ਵਿਖੇ ਲਵਾਰਿਸ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ। ਇਸ ਮੌਕੇ ਸੁਸਾਇਟੀ ਪ੍ਰਧਾਨ ਦਵਿੰਦਰ ਗਾਂਧੀ, ਰਾਜੂ ਅਰੋੜਾ, ਬਲਦੇਵ ਕਾਉਣੀ, ਰਜੇਸ਼ ਚੁੱਘ, ਸਤਨਾਮ ਸਿੰਘ ਸੰਗੂਧੌਣ, ਗੁਰਪ੍ਰੀਤ ਸਿੰਘ ਤੋਂ ਇਲਾਵਾ ਰੁਪਾਣਾ ਚੌਂਕੀ ਦੇ ਪੁਲਿਸ ਹੌਲਦਾਰ ਮਨਦੀਪ ਸਿੰਘ, ਗੁਰਸੇਵਕ ਸਿੰਘ ਆਦਿ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *