ਐਸ.ਐਸ.ਪੀ ਜੀ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

Spread the love

ਸ੍ਰੀ ਮੁਕਤਸਰ ਸਾਹਿਬ ( ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) ਡਾਂ.ਅਖਿਲ ਚੌਧਰੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਿਲ੍ਹਾਂ ਅੰਦਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਾਉਣ ਲਈ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਬਣਾ ਕੇ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਐਸ.ਪੀ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਕੀਤੀ ਗਈ ।

ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਮਾਰਚ ਤੋਂ 2025 ਤੋਂ 27.03.2025 ਤੱਕ 58 ਸੈਮੀਨਰ ਸਕੂਲਾਂ/ਕਾਲਜ਼ਾ ਅਤੇ ਪਿੰਡਾਂ/ਸ਼ਹਿਰਾਂ ਅੰਦਰ ਲਗਾ ਕੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਲ੍ਹਾਂ ਅੰਦਰ ਨਿਰਧਾਰਿਤ ਥਾਵਾਂ ਤੇ ਟ੍ਰੈਫਿਕ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ, ਜੋ ਟ੍ਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਡਿਊਟੀ ਬਹੁਤ ਲਗਨ ਨਾਲ ਨਿਭਾ ਰਹੇ ਹਨ।

ਐਸ.ਐਸ.ਪੀ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਮੁਸਤੈਦੀ ਨਾਲ ਭੁਮਿਕਾ ਨਿਭਾਈ ਜਾ ਰਹੀ ਹੈ ਕਿਉਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਮਨੁੱਖੀ ਜੀਵਨ ਲਈ ਵੀ ਕਈ ਵਾਰ ਵੱਡਾ ਖੱਤਰਾ ਬਣ ਜਾਂਦੀ ਹੈ, 1 ਜਨਵਰੀ 2025 ਤੋਂ ਜਿਨਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਲਾਣਾ ਨਹੀ ਕੀਤੀ ਗਈ ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਕੁੱਲ 13234 ਚਲਾਨ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਟ੍ਰਿਪਿਲਿੰਗ ਰਾਇੰਡਿੰਗ ਦੇ 792 ਚਲਾਨ, ਡਰਿੰਕ ਐਂਡ ਡਰਾਇਵ ਦੇ 17 ਚਲਾਨ ਕੀਤੇ ਗਏ ਹਨ, ਇਸ ਦੇ ਨਾਲ ਹੀ ਜਿਨ੍ਹਾਂ ਵੱਲੋਂ ਆਪਣੇ ਵਹੀਕਲਾਂ ਦੇ ਕੋਈ ਵੀ ਕਾਗਜਾਤ ਨਹੀ ਵਿਖਾਏ ਗਏ ਉਨ੍ਹਾਂ 20 ਵਹੀਕਲਾਂ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆਂ ਕਿ ਇਨ੍ਹਾਂ 13234 ਚਲਾਨ ਦਾ ਕੁੱਲ 86,20,900/- ਰੁਪਏ ਜੁਰਮਨਾ ਕੀਤਾ ਗਿਆ ਹੈ।

ਅਪੀਲ

ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰੋ ਅਤੇ ਖ੍ਰੀਦਦਾਰੀ ਕਰਦੇ ਸਮੇਂ ਆਪਣੇ ਵਹੀਕਲ ਬਜ਼ਾਰਾਂ ਅੰਦਰ ਸਿਰਫ ਪਾਰਕਿੰਗ ਵਾਲੀ ਥਾਂ ਤੇ ਹੀ ਪਾਰਕ ਕੀਤੇ ਜਾਣ। ਉਨਾਂ ਕਿਹਾ ਕਿ ਵਹੀਕਲ ਚਲਾਉਣ ਲੱਗਿਆ ਅਗਲੇ ਵਹੀਕਲ ਦਾ ਫਾਸਲਾ ਜਰੂਰ ਰੱਖੋ ਅਤੇ ਦੂਸਰੇ ਵਹੀਕਲ ਨੂੰ ਓਵਰਟੇਕ ਕਰਨ ਲੱਗਿਆਂ ਅੱਗੇ ਪਿੱਛੇ ਧਿਆਨ ਜਰੂਰ ਰੱਖੋ, ਉਨ੍ਹਾਂ ਕਿਹਾ ਕਿ ਵਹੀਕਲ ਚਲਾਉਣ ਲੱਗਿਆ ਕਿਸੇ ਪ੍ਰਕਾਰ ਦਾ ਨਸ਼ਾ ਨਾ ਕਰੋ ਅਤੇ ਹਰ ਵਹੀਕਲ ਤੇ ਰਿਫਲੈਕਟਰ ਜਰੂਰ ਲਗਾਓ ਕਿਉਂਕਿ ਰਾਤ ਸਮੇਂ ਗੱਡੀਆਂ ਦਾ ਦਿਖਣਾ ਮੁਸ਼ਕਲ ਹੋ ਜਾਂਦਾ ਹੈ, ਵਹੀਕਲ ਦੀਆਂ ਲਾਈਟਾਂ ਹਮੇਸ਼ਾ ਲੋਹ ਬੀਮ ਵਿੱਚ ਚਲਾਓ ਜਿਸ ਕਰਕੇ ਸਾਹਮਣੇ ਆ ਰਿਹਾ ਵਹੀਕਲ ਪੂਰੀ ਤਰ੍ਹਾਂ ਦਿਖ ਸਕੇ। ਹੈਵੀ ਵਹੀਕਲਾਂ ਨੂੰ ਸ਼ਹਿਰ ਅੰਦਰ ਨਾ ਲੈ ਕੇ ਜਾਓ। ਜਲਦਬਾਜ਼ੀ ਵਿੱਚ ਵਹੀਕਲ ਨਾ ਚਲਾਓ। ਇਸ ਮੌਕੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਪਿਆਂ ਵੱਲੋਂ ਛੋਟੀ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਲਈ ਦਿੱਤਾ ਜਾਵੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *