ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

Spread the love
ਕੁਰਲੀ, 18 ਅਪ੍ਰੈਲ: ਪਰਮਜੀਤ ਸਿੰਘ ਛੱਮਾ ਪੰਜਾਬ ਸਰਕਾਰ ਵੱਲੋਂ ਰਾਜ ਤੇ ਸਰਕਾਰੀ ਸਕੂਲਾਂ ਦੇ ਗੁਣਾਤਮਕ ਸੁਧਾਰ ਲਈ ਰੰਬੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ਵਿਚ ਤਿੰਨ ਸਰਕਾਰੀ ਸਕੂਲਾਂ ਵਿਖੇ 22.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਉਹਨਾਂ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਚੰਗਾ ਵਿਦਿਅਕ ਮਾਹੌਲ ਅਤੇ ਬੇਹਤਰੀਨ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਸਮੁੱਚੇ ਰਾਜ ਵਿੱਚ 2 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ 20 ਹਜ਼ਾਰ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਜਿੱਥੇ ਸਕੂਲ ਆਫ ਐਮੀਨੈਂਸ ਵਰਗੇ ਬੇਹਤਰੀਨ ਵਿਦਿਅਕ ਅਦਾਰੇ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਦੇਸ਼ ਦੇ ਵੱਕਾਰੀ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਪ੍ਰਤੀਯੋਗਿਤਾ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ।
ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ਦੇ ਪਿੰਡ ਅੰਧੇਹੇੜੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਮਹਿਰਮਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਸ਼ੇਖਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਇਹਨਾਂ ਸਕੂਲਾਂ ਦੇ ਮੁਖੀ ਅਧਿਆਪਕ, ਸਟਾਫ, ਵਿਦਿਆਰਥੀ ਅਤੇ ਉਨਾਂ ਦੇ ਮਾਪੇ ਮੌਜੂਦ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *