ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਤਿੰਨ ਰੋਜ਼ਾ ਵਿੱਦਿਅਕ ਟੂਰ

Spread the love

ਭੀਖੀ,04 ਅਪ੍ਰੈਲ( ਕਮਲ ਜਿੰਦਲ)  ਨੈਸ਼ਨਲ ਕਾਲਜ ਭੀਖੀ ਦਾ ਸਾਲਾਨਾ ਤਿੰਨ ਦਿਨਾਂ ਵਿੱਦਿਅਕ ਟੂਰ ਮਨਾਲੀ,ਅਟਲ ਸੁਰੰਗ ,ਸਿਸੂ ਅਤੇ ਜੁਗਨੀ ਵਾਟਰ ਫ਼ਾਲ ਲਿਜਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਧਾਨ ਸ਼੍ਰੀ ਹਰਬੰਸ ਦਾਸ ਬਾਵਾ ਜੀ ਨੇ ਵਿੱਦਿਅਕ ਟੂਰ ਦੀ ਮਹਤੱਤਾ ਬਾਰੇ ਦੱਸਦੇ ਹੋਏ ਕਿਹਾ ਕਿ ਘੁੰਮਣੇ – ਫਿਰਨੇ ਨਾਲ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ਼ ਦਾ ਵਿਕਾਸ ਹੁੰਦਾ ਹੈ। ਜਿਸ ਨਾਲ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਹੁੰਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਲਜ ਵੱਲੋਂ ਹਰ ਸਾਲ ਹਰ ਸੈਸ਼ਨ ਵਿੱਚ ਇਕ – ਦੋ ਵਾਰ ਵਿਦਿਆਰਥੀਆਂ ਨੂੰ ਟੂਰ ਤੇ ਲਿਜਾਇਆ ਜਾਂਦਾ ਹੈ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐੱਮ ਕੇ ਮਿਸ਼ਰਾ ਨੇ ਕਿਹਾ ਕਿ ਇਸ ਵਿੱਦਿਅਕ ਟੂਰ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਹੈ।ਇਸ ਟੂਰ ਦੇ ਦੌਰਾਨ ਵਿਦਿਆਰਥੀਆਂ ਨੂੰ ਟੂਰ ਇੰਚਾਰਜ ਪ੍ਰੋ ਸੰਟੀ ਕੁਮਾਰ ਨੇ ਮਨਾਲੀ ਸਥਿਤ ਜੁਗਨੀ ਵਾਟਰ ਫਾਲ਼ ਅਤੇ ਮਾਲ ਰੋਡ ਸੋਲਾਂਗ ਵੈਲੀ ਅਤੇ ਅਟਲ ਸੁਰੰਗ , ਸਿਸੂ ਦੀਆਂ ਆਬਾਦੀਆਂ ਵਿੱਚ ਲਿਜਾਇਆ ਗਿਆ। ਕੁਦਰਤੀ ਨਜ਼ਾਰੇ ਨੂੰ ਦੇਖ ਕੇ ਵਿਦਿਆਰਥੀਆਂ ਨੂੰ ਬਹੁਤ ਖੁਸ਼ੀ ਹੋਈ। ਇਸ ਵਿੱਦਿਅਕ ਟੂਰ ਦਾ ਸਾਰੇ ਵਿਦਿਆਰਥੀਆਂ ਨੇ ਖ਼ੂਬ ਆਨੰਦ ਲਿਆ। ਇਸ ਵਿੱਦਿਅਕ ਟੂਰ ਦੀ ਅਗਵਾਈ ਪ੍ਰੋ ਗੁਰਤੇਜ ਸਿੰਘ ਤੇਜੀ ਅਤੇ ਪ੍ਰੋ ਸੰਟੀ ਕੁਮਾਰ ਨੇ ਕੀਤੀ। ਸਮੂਹ ਵਿਦਿਆਰਥੀਆਂ ਦੇ ਨਾਲ ਕਾਲਜ ਸਟਾਫ਼ ਪ੍ਰੋ ਕੁਲਦੀਪ ਕੌਰ , ਪ੍ਰੋ ਸੁਖਪਾਲ ਕੌਰ, ਪ੍ਰੋ ਸੁਪਿੰਦਰਪਾਲ ਅਤੇ ਨਿਰਮਲ ਸਿੰਘ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *