ਕਿਰਤ ਵਿਭਾਗ ਦੇ ਨਿਯਮਾਂ ਮੁਤਾਬਿਕ ਬੋਨਸ ਨਾ ਮਿਲਣ ਦੇ ਰੋਸ ਧਰਨੇ ਦਾ ਐਲਾਨ: ਬਲਜੀਤ ਸਿੰਘ ਭੱਟੀ

Spread the love

ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ (ਪਰਮਜੀਤ ਬੇਦੀ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜ਼ਿ: 31 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਨੂੰ 5 ਅਗਸਤ 2025 ਨੂੰ ਧਰਨੇ ਦਾ ਨੋਟਿਸ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ, ਜ਼ਿਲ੍ਹਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਜਲ ਸਪਲਾਈ ਵਿਭਾਗ ਵਿਚ ਆਊਟਸੋਰਸ/ਇਨਲਿਸਟਮੈਟ ਤੇ ਬਹੁਤ ਹੀ ਨਿਗੁਣੀਆ ਤਨਖਾਹਾਂ ਤੇ ਆਪਣੀਆ ਸੇਵਾਵਾਂ ਦੇ ਰਹੇ ਹਨ, ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਾਅਦੇ ਕੀਤੇ ਗਏ ਸਨ ਪਰ ਕਿਸੇ ਵੀ ਸਰਕਾਰ ਵੱਲੋਂ ਇਹਨਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ। ਘੱਟ ਤਨਖਾਹ ਹੋਣ ਕਰਕੇ ਜਿੱਥੇ ਇਹਨਾਂ ਮੁਲਾਜ਼ਮਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਉੱਥੇ ਹੀ ਇਹਨਾਂ ਮੁਲਾਜ਼ਮਾਂ ਦੇ ਘਰ ਦਾ ਗੁਜ਼ਾਰਾ ਨਹੀਂ ਹੋ ਰਿਹਾ। ਪੰਜਾਬ ਸਰਕਾਰ ਦੇ ਨਾਲ ਹੀ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਵੀ ਇਹਨਾਂ ਮੁਲਾਜ਼ਮਾਂ ਦੇ ਹੱਕ ਦਬਾਅ ਰਹੀ ਹੈ ਕਿਉਂਕਿ ਕਿਰਤ ਵਿਭਾਗ ਦੇ ਰੂਲਾ ਮੁਤਾਬਿਕ ਇਹਨਾਂ ਮੁਲਾਜ਼ਮਾਂ ਨੂੰ 8.33% ਦੇ ਹਿਸਾਬ ਨਾਲ ਬੋਨਸ ਦੇਣਾ ਬਣਦਾ ਹੈ ਜੋ ਕਿ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਨਾਲ ਮਿਲ ਕੇ ਬਹੁਤ ਵਾਰੀ ਮੀਟਿੰਗ ਕਰਕੇ ਬੋਨਸ ਦਾ ਮਸਲਾ ਰੱਖਿਆ ਗਿਆ ਸੀ ਪਰ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਇਹਨਾਂ ਆਊਟਸੋਰਸ ਮੁਲਾਜ਼ਮਾਂ ਦੇ ਕਿਸੇ ਵੀ ਕੰਮ ਵਿਚ ਦਿਲਚਸਪੀ ਨਹੀਂ ਦਿਖਾ ਰਹੀ ਅਤੇ ਟਾਲਮਟੋਲ ਦੀ ਨੀਤੀ ਅਪਣਾ ਕੇ ਵਰਕਰਾਂ ਦੇ ਹੱਕ ਦਬਾਅ ਰਹੀ ਹੈ,ਜਿਸ ਦੇ ਰੋਸ ਵਜੋਂ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਨੂੰ 5-8-2025 ਦੇ ਧਰਨੇ ਦਾ ਨੋਟਿਸ ਦਿੱਤਾ ਗਿਆ ਅਤੇ ਇਹ ਐਲਾਨ ਕੀਤਾ ਗਿਆ ਕਿ ਜੇਕਰ ਜਲਦੀ ਇਹਨਾਂ ਮੰਗਾਂ ਦਾ ਹੱਲ ਨਾ ਹੋਇਆ ਤਾਂ 5-8-2025 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਤੇ ਤਰਲੋਕ ਸਿੰਘ, ਗੁਰਦੇਵ ਸਿੰਘ, ਸੋਰਵ ਮਿਗਲਾਨੀ, ਹਰਜੀਤ ਸਿੰਘ ਸਤਵਿੰਦਰ ਸਿੰਘ ਕੰਡਾ ਅਤੇ ਸਾਜਨ ਕੁਮਾਰ ਆਦਿ ਹਾਜ਼ਰ ਹੋਏ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *