ਕਿਸਾਨ ਵਫ਼ਦ ਨੇ ਲੈਂਡ ਪੁਲਿੰਗ ਪਾਲਸੀ ਨੂੰ ਰੱਦ ਕਰਵਾਉਣ ਲਈ ਡੀ ਸੀ ਮੋਗਾ ਨੂੰ ਦਿੱਤਾ ਮੰਗ ਪੱਤਰ  

Spread the love
ਮੋਗਾ, 28 ਜੁਲਾਈ ( ਪ ਪ)–ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀ ਕੇ ਯੂ ਬਹਿਰਾਮਕੇ, ਬੀ ਕੇ ਯੂ ਕ੍ਰਾਂਤੀਕਾਰੀ, ਬੀਕੇਯੂ ਏਕਤਾ ਅਜ਼ਾਦ ਜੱਥੇਬੰਦੀਆਂ ਦੇ ਕਿਸਾਨਾਂ ਮਜ਼ਦੂਰਾਂ ਦੇ ਵਫ਼ਦ ਨੇ ਡੀ ਸੀ ਮੋਗਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਆਗੂ ਨਛੱਤਰ ਸਿੰਘ ਹੇਰ, ਬੀਕੇਯੂ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਬੀਕੇਯੂ ਏਕਤਾ ਅਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ, ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਆਗੂ ਜਗਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ  ਦੱਸਿਆ ਕਿ ਪੰਜਾਬ ਸਰਕਾਰ ਕਾਰਪੋਰੇਟ ਦੇ ਇਸ਼ਾਰੇ ਤੇ ਪੰਜਾਬ ਦੀਆਂ ਬਹੁਫ਼ਸਲੀ ਉਪਜਾਊ ਜਮੀਨ ਨੂੰ ਲੈਂਡ ਪੂਲਿੰਗ ਨੀਤੀ ਤਹਿਤ ਦੱਬ ਕੇ ਅਰਬਨ ਸਟੇਟ ਬਣਾਉਣ ਦੇ ਨਾਮ ਤੇ ਲੁੱਟਣ ਲਈ ਉਤਾਵਲੀ ਹੈ। ਜਿਸ ਵਿੱਚ ਪੰਜਾਬ ਦੀ 65555 ਏਕੜ ਉਪਜਾਊ ਜਮੀਨ ਨੂੰ ਦੱਬਣ ਜਾ ਰਹੀ ਹੈ।ਇਸ ਨੀਤੀ ਨੂੰ ਕਿਸਾਨ ਜਥੇਬੰਦੀਆ ਵੱਲੋਂ ਮੁੱਢੋਂ ਰੱਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਲੈਂਡ ਪੂਲਿੰਗ ਨੀਤੀ ਤੋਂ ਇਲਾਵਾ ਬਿਜਲੀ ਦੇ ਨਿੱਜੀਕਰਨ ਅਤੇ ਇਸੇ ਤਹਿਤ ਲਗਾਏ ਜਾ ਰਹੇ ਪ੍ਰੀਪੇਡ ਮੀਟਰਾਂ ਦੀ ਨੀਤੀ ਰੱਦ ਕਰਵਾਉਣਾ ਅਤੇ ਅਮਰੀਕਾ ਅਤੇ ਭਾਰਤ ਦਰਮਿਆਨ ਹੋਣ ਜਾ ਰਹੇ ਕਰ ਮੁਕਤ ਸਮਝੌਤਿਆਂ ਨੂੰ ਲਾਗੂ ਹੋਣ ਤੋਂ ਰੋਕਣਾ, ਪੰਜਾਬ ਵਿੱਚ ਪੁਲਿਸ ਜ਼ਬਰ ਰੁਕਵਾਉਣਾ, ਸਾਰੇ ਕਿਸਾਨ ਅੰਦੋਲਨਾਂ ਵਿੱਚ ਕੀਤੇ ਗਏ ਪਰਚੇ ਰੱਦ ਕਰਵਾਉਣ ਆਦਿ ਮੰਗਾਂ ਨੂੰ ਲੈਕੇ ਮੰਗ ਪੱਤਰ ਦਿੱਤਾ ਗਿਆ। ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ  ਕਿਹਾ ਕਿ ਸਰਕਾਰ ਆਮ ਲੋਕਾਂ ਨਾਲ ਧ੍ਰੋਹ ਕਮਾ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਨਵੀਂ ਤੋਂ ਨਵੀਂ ਨੀਤੀ ਲੈ ਕੇ ਆ ਰਹੀ ਹੈ ।ਜਿਸ ਅਧੀਨ ਲੈਂਡ ਪੂਲਿੰਗ ਨੀਤੀ ਬਿਜਲੀ ਸੋਧ ਬਿਲ ਆਦਿ ਇਸ ਤਰ੍ਹਾਂ ਦੀਆਂ ਨੀਤੀਆਂ ਨਾਲ ਕਾਰਪੋਰੇਟ ਘਰਾਣਿਆਂ ਨੂੰ  ਫਾਇਦਾ ਪਚਾਉਣ ਵਿੱਚ ਲੱਗੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਦੀਆਂ ਜਮੀਨਾਂ ਤੇ ਕਬਜ਼ਾ ਨਹੀਂ ਕਰਨ ਦਿਆਂਗੇ ਅਤੇ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਲੋਕ ਮਾਰੂ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ, ਗੁਰਮੇਲ ਸਿੰਘ ਲੋਹਗੜ੍ਹ,ਹਰਨੇਕ ਸਿੰਘ, ਸੁਖਦੇਵ ਸਿੰਘ ਤਲਵੰਡੀ ਭੰਗੇਰੀਆ, ਹਰਬੰਸ ਸਿੰਘ ਸਾਹ ਵਾਲਾ,ਗੁਰਸੇਵਕ ਸਿੰਘ ਲੰਗੇਆਣਾ, ਤੋਤਾ ਸਿੰਘ, ਮੁਖਤਿਆਰ ਸਿੰਘ ਮਾਹਲਾ, ਬਲਵਿੰਦਰ ਸਿੰਘ ਕਿਸ਼ਨਪੁਰਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।
  • Related Posts

    ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

    Spread the love

    Spread the loveਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ…

    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

    Spread the love

    Spread the loveਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ…

    Leave a Reply

    Your email address will not be published. Required fields are marked *