ਕੇਂਦਰ ਦੀਆਂ ਨੀਤੀਆਂ ਵਿਰੁੱਧ ਡੀ ਸੀ ਦਫਤਰ ਰੂਪਨਗਰ ਅੱਗੇ ਧਰਨਾ 10 ਨੂੰ ਬਲਜਿੰਦਰ ਪੰਡਿਤ

Spread the love
 ਨੂਰਪੁਰ ਬੇਦੀ ਦਿਲਜੀਤ ਚੁਨੋਲੀ _ਅੱਜ ਬਲਾਕ ਨੂਰਪੁਰ ਬੇਦੀ ਵਿਖੇ ਕੁੱਲ ਹਿੰਦ ਕਿਸਾਨ ਸਭਾ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਦੀ ਸਾਂਝੀ ਮੀਟਿੰਗ ਕਾਮਰੇਡ ਗੀਤਾ ਰਾਮ ਕਰਤਾਰਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਸਕੱਤਰ ਕਾਮਰੇਡ ਬਲਜਿੰਦਰ ਸਿੰਘ ਪੰਡਿਤ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਤੇ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ 10 ਅਗਸਤ ਨੂੰ ਜੇਲ ਭਰੋ ਅੰਦੋਲਨ ਅਤੇ ਧਰਨੇ ਦਿੱਤੇ ਜਾਣਗੇ ਉਹਨਾਂ ਕਿਹਾ ਕਿ 9 ਅਗਸਤ 1942 ਨੂੰ ਅੰਗਰੇਜ਼ ਸਾਮਰਾਜ ਵਿਰੁੱਧ ਭਾਰਤ ਛੱਡੋ ਅੰਦੋਲਨ ਦਾ ਨਾਰਾ ਦਿੱਤਾ ਗਿਆ ਸੀ ਇਸ ਇਤਿਹਾਸਿਕ ਦਿਨ ਨੂੰ ਯਾਦ ਕਰਦਿਆਂ ਜਥੇਬੰਦੀਆਂ ਵੱਲੋਂ ਸਾਮਰਾਜਬਾਦ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ ਅੱਗੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਤਬਦੀਲ ਕਰਕੇ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕੀਤਾ ਹੈ ਉਹਨਾਂ ਕਿਹਾ ਕਿ ਕੰਮ ਦੇ ਘੰਟੇ ਅੱਠ ਤੋਂ ਵਧਾ ਕੇ 12 ਕਰਨ ਦੀਆਂ ਤਜਵੀਜਾਂ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਮਨਰੇਗਾ ਕਾਨੂੰਨ ਨੂੰ ਮੁੜ ਬਹਾਲ ਕੀਤਾ ਜਾਵੇ ਬਿਜਲੀ ਐਕਟ 2025 ਰੱਦ ਕਰਨ ਅਤੇ ਮਜ਼ਦੂਰ ਤੇ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦੀ ਮੰਗ ਕੀਤੀ ਇਹਨਾਂ ਮੰਗਾਂ ਨੂੰ ਲੈ ਕੇ 10 ਅਗਸਤ ਜੇਲ ਭਰੋ ਅੰਦੋਲਨ ਅਤੇ ਡੀ ਸੀ ਦਫਤਰ ਰੂਪਨਗਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਹਮਖਿਆਲੀ ਜਥੇਬੰਦੀਆਂ ਨੂੰ ਵੱਡੀ ਗਿਣਤੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹਾਜ਼ਰ ਕਰਨੈਲ ਸਿੰਘ ਭੰਡੇਰ ਬਜਰੂੜ ਭਜਨ ਸਿੰਘ ਸੰਦੋਆ ਵਿਕਰ ਸਿੰਘ ਜਗੀਰ ਸਿੰਘ ਰੌਲੀ ਸੋਮਨਾਥ ਕਰਮ ਚੰਦ ਇਸਤਰੀ ਸਭਾ ਦੀ ਆਗੂ ਉਰਮਿਲਾ ਦੇਵੀ ਜੈਮਲ ਸਿੰਘ ਬਸੀ ਪ੍ਰੇਮ ਚੰਦ ਆਦ ਹਾਜਰ ਸਨ
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *