ਕੈਨੇਡਾ ਦੀ ਮੇਅਰ ਨੂੰ ਸਨਮਾਨ ਵਜੋਂ ਗੁਰਮੁਖੀ ਲਿੱਪੀ ਵਾਲੇ ਸ਼ਾਲ ਨਾਲ ਵਿਧਾਇਕ ਬਲਕਾਰ ਸਿੱਧੂ ਨੇ ਸਨਮਾਨਿਆਂ

Spread the love
ਰਾਮਪੁਰਾ ਫੂਲ, 10 ਅਪਰੈਲ ( ਜਸਵੰਤ ਦਰਦ ਪ੍ਰੀਤ)
ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਮਾਣ ਮਿਲ ਰਿਹਾ ਹੈ, ਜਿਸਦਾ ਤਾਜ਼ਾ ਉਦਾਹਰਨ ਕੈਨੇਡਾ ਦੇ ਬ੍ਰਿਟਿਸ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ। ਇੱਥੋਂ  ਦੇ ਸਥਾਨਕ ਮੇਅਰ ਬ੍ਰੇਨਾ ਲੋਕੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਪ੍ਰਤੀ ਸਤਿਕਾਰ ਦਰਸਾਉਂਦੇ ਹੋਏ ਗੁਰਮੁਖੀ ਲਿਪੀ ਦੇ 35 ਅੱਖਰਾਂ ਨਾਲ ਖਾਸ ਤੌਰ ‘ਤੇ ਤਿਆਰ ਕੀਤੀ ਸ਼ਾਲ ਨੂੰ ਸਨਮਾਨ ਵੱਜੋਂ ਪੰਜਾਬ ਸੂਬੇ ਦੇ ਵਿਧਾਇਕ ਬਲਕਾਰ ਸਿੱਧੂ ਤੋਂ ਸਵੀਕਾਰ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਵਿਸਾਖੀ ਦੇ ਪਵਿੱਤਰ ਦਿਨ ਆਪਣੀ ਕਮਿਊਨਿਟੀ ਨੂੰ ਸੰਬੋਧਨ ਕਰਨ ਸਮੇਂ ਇਹ ਸ਼ਾਲ ਪਹਿਨਣਗੇ। ਇਹ ਗੱਲ ਪੰਜਾਬੀਆਂ ਲਈ ਮਾਣਯੋਗ ਹੈ ਕਿ ਗੁਰਮੁਖੀ ਲਿਪੀ ਨੂੰ ਵਿਦੇਸ਼ੀ ਧਰਤੀ ‘ਤੇ ਇਸ ਤਰ੍ਹਾਂ ਮਾਨਤਾ ਮਿਲ ਰਹੀ ਹੈ।ਇਸ ਵਿਸ਼ੇਸ਼ ਮੌਕੇ ‘ਤੇ ਆਫੀਸਰ ਕੁਲਦੀਪ ਢਿੱਲੋਂ, ਵੀਰਇੰਦਰ ਸਿੱਧੂ, ਅਤੇ ਭੋਲਾ ਚੱਕਾਂ ਵਾਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਹਲਕਾ  ਵਿਧਾਇਕ ਬਲਕਾਰ ਸਿੱਧੂ ਨੇ ਆਪਣੇ ਬਿਆਨ ‘ਚ ਕਿਹਾ:
“ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਮਾਂ ਬੋਲੀ ਅਤੇ ਗੁਰਮੁਖੀ ਲਿਪੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਦਰ ਮਿਲ ਰਿਹਾ ਹੈ। ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੀ ਮੂਲ ਸੰਸਕ੍ਰਿਤੀ ਅਤੇ ਭਾਸ਼ਾ ਵੱਲ ਜੋੜਣ ਵਾਲੇ ਹਨ। ਉਨ੍ਹਾਂ ਇਸ ਉਪਰਾਲੇ ਲਈ ਮੇਅਰ  ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਵਚਨਬੱਧ ਹੈ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਯਤਨਾਂ ਨੂੰ ਵੀ ਪੂਰੀ ਸਨਮਾਨਤਾ ਦਿੰਦੀ ਰਹੇਗੀ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *