ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

Spread the love

ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ ਈਦ-ਉੱਲ-ਫ਼ਿਤਰ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਕ ਖੁਦਾ ਨੇ ਸਾਨੂੰ ਆਪਸੀ ਮੁਹੱਬਤ ਬਰਕਰਾਰ ਰੱਖਣ, ਆਪਸੀ ਭਾਈਚਾਰਕ ਬਣਾਉਣ ਦਾ ਸੰਦੇਸ਼ ਦਿੱਤਾ, ਇਸੇ ਤਰ੍ਹਾਂ ਹੀ ਆਪਾਂ ਸਾਰੇ ਇਸ ਦੇਸ਼ ਵਿੱਚ ਰਲ-ਮਿਲ ਕੇ ਰਹੀਏ, ਇੱਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸ਼ਰੀਕ ਹੁੰਦੇ ਰਹੀਏ ਅਤੇ ਪ੍ਰਮਾਤਮਾ ਸਭ ‘ਤੇ ਰਹਿਮਤ ਕਰੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੀਆਂ ਜੋ ਵੀ ਜ਼ਰੂਰਤਾਂ ਹਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਵੀ ਸੰਭਵ ਹੋਇਆ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।ਇਸ ਮੌਕੇ ਹਾਫਿਜ਼ ਗੁਲਾਮ ਮੁਸਤਫ਼ਾ, ਚੇਅਰਮੈਨ ਨੂਰ ਹਸਨ ਖ਼ਾਨ, ਪ੍ਰਧਾਨ ਨੂਰ ਸਬੰਧ, ਕੈਸ਼ੀਆਰ ਗੁੱਡੂ ਖ਼ਾਨ, ਉੱਪ ਪ੍ਰਧਾਨ ਵਿਨੋਦ ਖ਼ਾਨ, ਸੈਕਟਰੀ ਮਹਿਬੂਬ ਖ਼ਾਨ, ਮੁੰਨਾ, ਇਸਲਾਮ, ਅਰਸ਼ ਸਿੱਧੂ ਪੀ.ਏ., ਛਿੰਦਰਪਾਲ ਪੀ.ਏ.,ਦਫ਼ਤਰ ਇੰਚਾਰਜ ਪਰਮਜੀਤ ਗਿੱਲ, ਗਗਨ ਔਲੱਖ, ਹਰਮੇਲ ਸੰਧੂ ਐਮ ਸੀ, ਰਮੇਸ਼ ਅਰਨੀਵਾਲਾ, ਜੋਨੀ ਗਰਗ, ਲਵ ਬੱਤਰਾ, ਰੋਹਤਾਸ ਡਾਕਟਰ, ਸੋਨੂੰ ਕੰਡਾਰੀਆ ਹਾਜ਼ਰ ਸਨ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *