ਦਲਿਤ ਸਮਾਜ ਦੇ ਵੋਟ ਬੈਂਕ ਨੂੰ ਸਿਆਸੀ ਪਾਰਟੀਆਂ ਨੇ ਵਰਤਿਆ : ਬਸੰਤ ਕੁਮਾਰ ਪਰਜਾਪਤ

Spread the love

ਕੋਟਕਪੂਰਾ, 11 ਜੂਨ (ਟਿੰਕੂ ਕੁਮਾਰ) :- ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਰਸੜੀ ਦੀ ਪ੍ਰਧਾਨਗੀ ਹੇਠ ਸ਼ਹੀਦੀ ਸਮਾਰਕ ਕੋਟਕਪੂਰਾ ਵਿਖੇ ਹੋਈ। ਪਾਰਟੀ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਰੱਖੀ ਗਈ ਇਸ ਇਕੱਤਰਤਾ ’ਚ ਬਸਪਾ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਵਿਪਲ ਕੁਮਾਰ ਅਤੇ ਪੰਜਾਬ ਦੇ ਜਨਰਲ ਸਕੱਤਰ ਗੁਰਬਖ਼ਸ਼ ਸਿੰਘ ਚੌਹਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਆਪਣੇ ਸੰਬੋਧਨ ’ਚ ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਦਲਿਤ ਸਮਾਜ ਦੇ ਲੋਕਾਂ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ ਹੈ ਅਤੇ ਕਦੇ ਵੀ ਉਨ੍ਹਾ ਦਾ ਜੀਵਨ ਪੱਧਰ ਉੁਚਾ ਚੁੱਕਣ ਦਾ ਕੋਈ ਸਾਰਥਿਕ ਯਤਨ ਨਹੀਂ ਕੀਤਾ, ਜਿਸ ਕਾਰਨ ਅੱਜ ਦਲਿਤ ਸਮਾਜ ਦੇ ਲੋਕਾਂ ਦੀ ਆਰਥਿਕ ਦਸ਼ਾ ਤਰਸਯੋਗ ਬਣੀ ਹੋਈ ਹੈ। ਆਗੂਆਂ ਨੇ ਵਰਕਰਾਂ ਅਤੇ ਆਮ ਵੋਟਰਾਂ ਨੂੰ ਬਸਪਾ ਦੇ ਝੰਡੇ ਹੇਠ ਇਕੱਤਰ ਹੋਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਬਲਵੀਰ ਸਿੰਘ ਬਾਹੀਆ, ਗੋਬਿੰਦ ਸਿੰਘ ਪਿਪਲੀ, ਬਾਬਾ ਫ਼ੂਲਾ ਸਿੰਘ ਪਿਪਲੀ, ਸੇਵਕ ਸਿੰਘ ਪਿਪਲੀ, ਵੀਰ ਸਿੰਘ ਕੋਟਕਪੂਰਾ, ਭੁਪਿੰਦਰ ਸਿੰਘ ਡੀ.ਐਸ.ਪੀ ਨੇ  ਵੀ ਸੰਬੋਧਨ ਕੀਤਾ। ਸਟੇਜ ਸੰਚਾਲਕ ਬਸੰਤ ਕੁਮਾਰ ਪਰਜਾਪਤ ਮੁਤਾਬਿਕ ਮੀਟਿੰਗ ਵਿੱਚ ਲਖਵੀਰ ਸਿੰਘ ਵਾੜਾਦਰਾਕਾ, ਨਿਰਮਲ ਸਿੰਘ ਸਰਾਵਾਂ, ਸੁਰਜੀਤ ਸਿੰਘ, ਮਿੱਠੂ ਸਿੰਘ, ਡਾ.ਜਸਵੰਤ ਸਿੰਘ, ਮੰਗਾ ਸਿੰਘ, ਕੌਰਾ ਸਿੰਘ, ਹੈਪੀ ਸਿੰਘ, ਗੁਰਟੇਕ ਸਿੰਘ, ਅਜੈਬ ਸਿੰਘ, ਪੱਪੀ ਸਿੰਘ ਫ਼ਰੀਦਕੋਟ, ਮਹਿੰਦਰ ਸਿੰਘ ਬਾਜਾਖਾਨਾ, ਹੁਕਮ ਚੰਦ ਜੈਤੋ ਆਦਿ ਵੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *