ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

Spread the love

 

ਮਲੋਟ  29 ਮਾਰਚ:  ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ ‘ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਪੂਰਾ ਕਰ ਲਿਆ ਜਾਵੇਗਾ।  ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਵਿਧਾ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹ ਵਚਨਬੱਧ ਹੈ। ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ, ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਆਤਮਨਿਰਭਰ ਜੀਵਨ ਜਿਉਣ ਲਈ ਪੂਰਾ ਮੌਕਾ ਮਿਲੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *