ਖਾਲਸਾ ਕਾਲਜ ਦੇ ਦਫ਼ਤਰ ਸੁਪਰਡੈਂਟ ਅਮਰੀਕ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਗਮ

Spread the love
ਕਪੂਰਥਲਾ , 4 ਜੁਲਾਈ ( ਕੌੜਾ ) –  ਗੁਰੂ ਨਾਨਕ ਖਾਲਸਾ ਕਾਲਜ ਕਾਲਜ ਦੇ ਦਫ਼ਤਰ ਸੁਪਰਡੈਂਟ ਅਮਰੀਕ ਸਿੰਘ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ ।
ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ, ਇੰਜੀਨੀਅਰ ਹਰਨਿਆਮਤ ਕੌਰ ਅਤੇ ਇੰਜੀਨੀਅਰ ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਸ਼ਾਮਲ ਹੋਏ । ਜ਼ਿਕਰਯੋਗ ਹੈ ਕਿ ਸੁਪਰਡੈਂਟ ਅਮਰੀਕ ਸਿੰਘ ਨੇ ਕਾਲਜ ਪ੍ਰਤੀ 39 ਸਾਲ 7 ਮਹੀਨੇ ਦੀ ਸੇਵਾ ਨਿਭਾਈ। ਇਸ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਹੁਤ ਹੀ ਅਗਾਂਹਵਧੂ ਤੇ ਉਸਾਰੂ ਸੋਚ ਅਤੇ ਇਮਾਨਦਾਰੀ ਨਾਲ ਕਾਲਜ ਦੀ ਤਰੱਕੀ ਲਈ ਯੋਗਦਾਨ ਪਾਇਆ। ਇਸ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਬੀਰ ਕੌਰ, ਡਾ. ਮਨੀ ਛਾਬੜਾ ਮੁਖੀ ਪੀ.ਜੀ ਡਿਪਾਰਟਮੈਂਟ ਆਫ ਕਾਮਰਸ, ਪ੍ਰੋ. ਰਾਜਪ੍ਰੀਤ ਕੌਰ ਮੁਖੀ ਪੀ. ਜੀ ਡਿਪਾਰਟਮੈਂਟ ਆਫ ਆਈ.ਟੀ ਅਤੇ ਕੰਪਿਊਟਰ ਵਿਭਾਗ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਪੀ. ਜੀ ਡਿਪਾਰਟਮੈਂਟ ਆਫ਼ ਆਰਟਸ ਅਤੇ ਪੰਜਾਬੀ ਵੱਲੋਂ ਅਮਰੀਕ ਸਿੰਘ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਅਤੇ ਉਹਨਾਂ ਦੇ ਬਹੁਤ ਹੀ ਸੁਚੱਜੀ ਸ਼ਖਸ਼ੀਅਤ ਦੇ ਮਾਲਿਕ ਹੋਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।
   ਇਸ ਮੌਕੇ ਪ੍ਰੋ. ਗੁਰਪ੍ਰੀਤ ਕੌਰ ਸੰਗੀਤ ਵਿਭਾਗ ਵੱਲੋਂ ਇੱਕ ਸ਼ਾਨਦਾਰ ਗੀਤ ਪੇਸ਼ ਕੀਤਾ ਗਿਆ ਅਤੇ ਪ੍ਰੋ.ਅਰਸ਼ਪ੍ਰੀਤ ਕੌਰ ਸੰਗੀਤ ਸਾਜ਼ ਵਿਭਾਗ ਵੱਲੋਂ ਅਮਰੀਕ ਸਿੰਘ ਦੀ ਸ਼ਖਸੀਅਤ ਨੂੰ ਦਰਸਾਉਂਦੀ ਬਹੁਤ ਸੁੰਦਰ ਕਵਿਤਾ ਪੇਸ਼ ਕੀਤੀ ਗਈ। ਕਾਲਜ ਦੀ ਮੈਨੇਜਮੈਂਟ ਕਮੇਟੀ, ਸਮੂਹ ਸਟਾਫ ਅਤੇ ਚੌਥਾ ਦਰਜਾ ਕਰਮਚਾਰੀਆਂ ਵੱਲੋਂ ਅਮਰੀਕ ਸਿੰਘ ਦੀ ਵਿਦਾਇਗੀ ਮੌਕੇ ਨੂੰ ਯਾਦਗਾਰ ਬਣਾਉਂਦਿਆਂ ਹੋਇਆਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕੀਤੇ ਗਏ । ਮੰਚ ਦਾ ਸੰਚਾਲਨ ਪ੍ਰੋ.ਰਿਸ਼ੂ ਬਾਲਾ ਨੇ ਕੀਤਾ।
     ਇਸ ਮੌਕੇ  ਪ੍ਰੋ. ਸੁਖਪਾਲ ਸਿੰਘ ਕੁਆਡੀਨੇਟਰ ਲੜਕੀਆਂ ਵਿੰਗ,ਪ੍ਰੋ. ਜੁਗਰਾਜ ਸਿੰਘ,ਪ੍ਰੋ.ਹਰਪ੍ਰੀਤ ਸਿੰਘ,ਪ੍ਰੋ.ਸਰਬਜੀਤ ਕੌਰ,ਪ੍ਰੋ. ਕੋਮਲਪ੍ਰੀਤ ਕੌਰ ਪ੍ਰੋ. ਇਸ਼ਿਤਾ,ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ,ਪ੍ਰੋ. ਹਰਜਾਪ ਸਿੰਘ, ਪ੍ਰੋ. ਦਿਕਸ਼ਾ ਡੋਗਰਾ, ਪ੍ਰੋ. ਹਰਦੀਸ਼ ਕੌਰ,ਪ੍ਰੋ. ਹਰਿੰਦਰ ਕੌਰ, ਪ੍ਰੋ. ਅਮਨਪ੍ਰੀਤ ਕੌਰ,ਪ੍ਰੋ. ਰਮਨਦੀਪ ਕੌਰ,ਪ੍ਰੋ. ਨਿਵਿਆ ਸ਼ਰਮਾ,ਪ੍ਰੋ. ਰਮਨਦੀਪ,ਪ੍ਰੋ. ਹਰਿੰਦਰ ਕੌਰ, ਪ੍ਰੋ. ਅਮਨਦੀਪ ਕੌਰ,ਸ਼੍ਰੀਮਤੀ ਰਾਜ ਕੁਮਾਰੀ,ਮਿਸ ਕਮਲਜੀਤ ਕੌਰ,ਮਿਸ ਸ਼ਰਨਜੀਤ ਕੌਰ, ਸ. ਰਜਿੰਦਰ ਸਿੰਘ ਆਦਿ ਹਾਜ਼ਰ ਰਹੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *