ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਹੋਵੇਗਾ ਸਰਬ ਸਾਂਝਾ ਗੁਰਮਤ ਸਮਾਗਮ

Spread the love

ਬਠਿੰਡਾ 3 ਅਪ੍ਰੈਲ(ਐੱਸ ਐੱਸ ਰਾਹੀ): ਧਰਮ ਪ੍ਰਚਾਰ ਕਮੇਟੀ ਤੇ ਸਮੂਹ ਨਗਰ ਨਿਵਾਸੀ  ਪਿੰਡ ਪੂਹਲਾ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰਬ ਸਾਂਝਾ ਗੁਰਮਤ ਸਮਾਗਮ ਪਿੰਡ ਪੂਹਲਾ (ਜਿਲਾ ਬਠਿੰਡਾ) ਵਿੱਚ ਕਰਵਾਇਆ ਜਾ ਰਿਹਾ ਹੈ। ਜੋਬਨਦੀਪ ਸਿੰਘ ਪੂਹਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 4-5-6 ਅਪ੍ਰੈਲ ਕ੍ਰਮਾਵਰ ਦਿਨ ਸ਼ੁਕਰਵਾਰ, ਸ਼ਨੀਵਾਰ, ਐਤਵਾਰ ਨੂੰ ਸ਼ਾਮ 6:30 ਤੋਂ ਲੈ ਕੇ ਰਾਤ ਸਵਾ 9 ਤੱਕ ਸਾਂਝੇ ਰੂਪ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਥਾਵਾਂ ਤੋਂ ਪੰਥਕ ਜਥੇ,ਅਹਿਮ ਸਖਸ਼ੀਅਤਾਂ  ਤੇ ਆਗੂ ਪਹੁੰਚ ਰਹੇ ਹਨ।ਇਸ ਮੌਕੇ ਧਾਰਮਿਕ ਵਿਚਾਰਾਂ ਦੇ ਨਾਲ ਨਾਲ ਢਾਡੀ ਵਾਰਾਂ/ਕਵੀਸ਼ਰੀ ਰਾਹੀਂ ਗੁਰਬਾਣੀ ਤੇ ਇਤਿਹਾਸ ਨਾਲ ਸਾਂਝ ਪਾਈ ਜਾਵੇਗੀ।ਉਹਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਹੁੰਮ ਹੁੰਮਾ ਕੇ ਇਸ ਸਮਾਗਮ ਦੀ ਸੋਭਾ ਵਧਾਉਣ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *