ਖੇਤੀਬਾਡ਼ੀ ਵਿਭਾਗ ਵਲੋਂ ਪੂਸ਼ਾ 44 ਅਤੇ ਹਾਈਬ੍ਰਿਡ ਝੋਨੇ ਦੀ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਪਾਬੰਦੀ

Spread the love

ਮਾਛੀਵਾਡ਼ਾ ਸਾਹਿਬ, 9 ਅਪ੍ਰੈਲ (ਸੁੱਚਾ ਬੰਗੜ)ਪੰਜਾਬ ਸਰਕਾਰ ਦੇ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸੂਬੇ ਵਿਚ ਝੋਨੇ ਦੀ ਕਿਸਮ ਪੂਸ਼ਾ 44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਬਿਜਾਈ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਵਿਚ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਮਹੱਤਵਪੂਰਨ ਕਦਮ ਉਠਾਏ ਜਾ ਰਹੇ ਹਨ ਜਿਸ ਦੇ ਤਹਿਤ ਪੀ.ਏ.ਯੂ. ਦੀਆਂ ਹਦਾਇਤਾਂ ਅਨੁਸਾਰ ਘੱਟ ਪਾਣੀ ਤੇ ਪੱਕਣ ਵਿਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਦੇ ਆਦੇਸ਼ ਕੀਤੇ ਗਏ ਹਨ। ਇਸ ਸਬੰਧੀ ਆਡ਼੍ਹਤੀ ਐਸੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇਡ਼ਾ ਨੇ ਦੱਸਿਆ ਕਿ ਵਿਭਾਗ ਵਲੋਂ ਪੀ.ਆਰ. 126 ਅਤੇ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਲਗਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾਡ਼ੀ ਯੂਨੀਵਰਸਿਟੀ ਦੀਆਂ ਹਦਾਇਤਾਂ ਹਨ ਕਿ ਪੂਸ਼ਾ 44 ਕਿਸਮ ਦੀ ਬਿਜਾਈ ਨਾ ਕੀਤੀ ਜਾਵੇ ਕਿਉਂਕਿ ਇਸ ਫਸਲ ਨਾਲ ਜਿੱਥੇ ਪਾਣੀ ਵੱਧ ਲੱਗਦਾ ਹੈ ਉੱਥੇ ਪੱਕਣ ਨੂੰ ਵੀ ਸਮਾਂ ਜਿਆਦਾ ਲੱਗਦਾ ਹੈ। ਇਹ ਫਸਲ ਕਟਾਈ ਉਪਰੰਤ ਪਰਾਲੀ ਵੀ ਜਿਆਦਾ ਛੱਡਦੀ ਹੈ। ਉਨ੍ਹਾਂ ਦੱਸਿਆ ਕਿ ਹਾਈਬ੍ਰਿਡ ਤੇ ਪੂਸ਼ਾ 44 ਨੂੰ ਝੁਲਸ ਰੋਗ ਦੀ ਬੀਮਾਰੀ ਵੀ ਜਿਆਦਾ ਪੈਂਦੀ ਹੈ ਜਿਸ ਕਾਰਨ ਕੀਟਨਾਸ਼ਕ ਦਵਾਈਆਂ ਦਾ ਛਿਡ਼ਕਾਅ ਹੁੰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਹਾਈਬ੍ਰਿਡ ਬੀਜ ਕਿਸਾਨਾਂ ਨੂੰ ਮਹਿੰਗੇ ਭਾਅ ਮਿਲਦੇ ਹਨ ਅਤੇ ਇਸ ਦੀ ਫਸਲ ਐੱਫਸੀਆਈ ਵਲੋਂ ਨਿਰਧਾਰਿਤ ਮਾਪਦੰਡਾਂ ਦੇ ਮੁਕਾਬਲੇ ਚਾਵਲ ਦਾ ਜਿਆਦਾ ਟੋਟਾ ਬਣਦਾ ਹੈ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਬੀਜ ਤੋਂ ਤਿਆਰ ਝੋਨਾ ਸ਼ੈਲਰ ਮਾਲਕ ਨਹੀਂ ਚੁੱਕਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਮਜ਼ਬੂਰਨ ਘੱਟ ਭਾਅ ’ਤੇ ਵੇਚਣ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ। ਸਾਬਕਾ ਪ੍ਰਧਾਨ ਖੇਡ਼ਾ ਨੇ ਕਿਹਾ ਕਿ ਝੋਨੇ ਦੀ ਪਨੀਰੀ ਤਿਆਰ ਕਰਨ ਦਾ ਸਮਾਂ ਨੇਡ਼੍ਹੇ ਆ ਗਿਆ ਹੈ ਇਸ ਲਈ ਕਿਸਾਨ ਵਿਭਾਗ ਵਲੋਂ ਪਾਬੰਦੀਸ਼ੁਦਾ ਹਾਈਬ੍ਰਿਡ ਤੇ ਪੂਸ਼ਾ 44 ਦੇ ਬੀਜ ਨਾ ਖਰੀਦਣ। ਉਨ੍ਹਾਂ ਕਿਹਾ ਕਿ ਜੋ ਖੇਤੀਬਾਡ਼ੀ ਵਿਭਾਗ ਤੋਂ ਪ੍ਰਮਾਣਿਤ ਬੀਜ ਹਨ ਉਨ੍ਹਾਂ ਦੀ ਪਨੀਰੀ ਤਿਆਰ ਕੀਤੀ ਜਾਵੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *