ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਨਰਮੇ ਦੇ ਖੇਤਾਂ ਦਾ ਕੀਤਾ ਗਿਆ ਸਰਵੇਖਣ

Spread the love

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਰਮਾ ਪੱਟੀ ਜ਼ਿਲਿ੍ਹਆਂ ਵਿੱਚ ਨਰਮੇਂ/ਕਪਾਹ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਟ ਸਰਵੇਖਣ ਅਤੇ ਹੋਰ ਗਤੀਵਿਧੀਆਂ ਦੀ ਮੋਨੀਟਰਿੰਗ ਕਰਨ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਜਿਸ ਵਿੱਚ ਡਾ: ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ), ਸ਼੍ਰੀ ਮੁਕਤਸਰ ਸਾਹਿਬ ਟੀਮ ਇੰਚਾਰਜ਼ ਹਨ, ਡਾ: ਯਾਦਵਿੰਦਰ ਸਿੰਘ ਏ.ਐਮ.ਓ. ਫਰੀਦਕੋਟ ਅਤੇ ਡਾ: ਅਮਨ ਕੇਸ਼ਵ ਪੀ.ਡੀ.(ਆਤਮਾ)ਫਰੀਦਕੋਟ ਬਤੌਰ ਮੈਂਬਰ ਹਨ, ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਿੰਡ ਮੁਕਤਸਰ ਦਿਹਾਤੀ, ਮੌੜ, ਰਾਮਗੜ੍ਹ, ਚੱਕ ਮਦਰੱਸਾ ਅਤੇ ਮਦਰੱਸਾ ਦੇ ਵੱਖ— ਵੱਖ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਦੌਰਾਨ ਚਿੱਟੀ ਮੱਖੀ ਦਾ ਹਮਲਾ ਈ.ਟੀ.ਐਲ ਤੋਂ ਘੱਟ ਪਾਇਆ ਗਿਆ ਅਤੇ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਨਰਮੇਂ ਦੇ ਖੇਤਾਂ ਦਾ ਸਰਵੇਖਣ ਕਰਦਿਆਂ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਦੱਸਿਆ ਕਿ ਨਰਮੇਂ ਦੀ ਫ਼ਸਲ ਦੀ ਮੌਜੂਦਾ ਹਾਲਤ ਚੰਗੀ ਹੈ ਅਤੇ ਇਸ ਉਪਰ ਕਿਸੇ ਵੀ ਕੀਟ ਜਾਂ ਬਿਮਾਰੀ ਦਾ ਹਮਲਾ ਆਰਥਿਕ ਕਗਾਰ ਤੋਂ ਘੱਟ ਦੇਖਣ ਨੂੰ ਮਿਲ ਰਿਹਾ ਹੈ। ਇਸ ਉਪਰੰਤ ਖੇਤੀਬਾੜੀ ਅਧਿਕਾਰੀਆਂ ਨਾਲ ਨਰਮੇਂ ਦੀ ਫ਼ਸਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡਾ: ਗਿੱਲ ਵੱਲੋਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਕੀਟਨਾਸ਼ਕ ਸਪਰੇਆਂ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਿਛਲੇ ਦਿਨੀ ਹੋਈ ਬਾਰਿਸ਼ ਨਰਮੇਂ ਦੀ ਫ਼ਸਲ ਲਈ ਬਹੁਤ ਲਾਹੇਵੰਦ ਸਿੱਧ ਹੋਈ ਹੈ। ਮੀਟਿੰਗ ਦੌਰਾਨ ਡਾ: ਯਾਦਵਿੰਦਰ ਸਿੰਘ ਅਤੇ ਡਾ: ਅਮਨ ਕੇਸ਼ਵ ਵੱਲੋਂ ਨਰਮੇਂ ਦੀ ਫ਼ਸਲ ਦੀ ਸਾਂਭ ਸੰਭਾਲ ਅਤੇ ਫ਼ਸਲ ਲਈ ਵਰਤੇ ਜਾਣ ਵਾਲੇ ਲੋੜੀਂਦੇ ਖੁਰਾਕੀ ਤੱਤਾਂ ਸਬੰਧੀ ਬਲਾਕ ਖੇਤੀਬਾੜੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਇਹ ਜਾਣਕਾਰੀ ਅੱਗੇ ਨਰਮੇਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਤੱਕ ਪੁੱਜਦੀ ਹੋ ਸਕੇ। ਮੀਟਿੰਗ ਦੇ ਅੰਤ ਵਿੱਚ ਡਾ: ਚਰਨਜੀਤ ਸਿੰਘ ਵੱਲੋਂ ਹਾਜ਼ਰੀਨ ਖੇਤੀਬਾੜੀ ਅਧਿਕਾਰੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਕਿਤਾਬਚੇ “ਨਰਮੇਂ ਕਪਾਹ ਦੀ ਸੁਚੱਜੀ ਕਾਸ਼ਤ ਕਿਵੇਂ ਕਰੀਏ”ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ: ਗਿੱਲ ਨੇ ਦੱਸਿਆ ਕਿ ਕਿਸੇ ਵੀ ਸਮੱਸਿਆ ਲਈ ਕਿਸਾਨ ਹੈਲਪ ਡੈਸਕ ਨੰਬਰ 98781-66287 ‘ਤੇ ਸੰਪਰਕ ਕਰਨ।
ਕੈਪਸ਼ਨ: ਨਰਮੇ ਦੇ ਖੇਤਾਂ ਦਾ ਸਰਵੇਖਣ ਕਰਨ ਸਮੇਂ ਵਿਭਾਗੀ ਅਧਿਕਾਰੀ।
ਫੋਟੋ ਫਾਇਲ: ਐਮਕੇਐਸ 04-11

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *