ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਜਰਨੈਲ ਨੰਗਲ ਨੇ ਸੰਭਾਲਿਆ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਦਾ ਅਹੁਦਾ

Spread the love

ਫਗਵਾੜਾ , 30 ਅਪ੍ਰੈਲ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਰਨੈਲ ਨੰਗਲ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਬਤੌਰ ਚੇਅਰਮੈਨ ਅਹੁਦਾ ਸੰਭਾਲ ਲਿਆ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ , ਵਿਧਾਇਕ ਕੁਲਵੰਤ ਪੰਡੋਰੀ ਵੀ ਉਨ੍ਹਾਂ ਦੇ ਨਾਲ ਸਨ ।ਇਸ ਮੌਕੇ ਕੈਬਨਿਟ ਮੰਤਰੀ ਡਾ.ਰਵਜੋਤ  ਸਿੰਘ ਨੇ ਸ੍ਰੀ ਨੰਗਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਨੰਗਲ ਪਾਰਟੀ ਦੇ ਨੌਜਵਾਨ ਸਿਪਾਹੀ ਹਨ ਜਿਨ੍ਹਾਂ ਨੂੰ ਪਾਰਟੀ ਵੱਲੋਂ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ । ਉਨ੍ਹਾਂ ਆਸ ਜਤਾਈ ਕਿ ਉਹ ਪੂਰੀ ਤਨਦੇਹੀ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣਗੇ ।  ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਸ੍ਰੀ ਨੰਗਲ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਨੂੰ ਵਾਜਬ ਦਰਾਂ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ਵਿਆਪਕ ਯੋਜਨਾਬੰਦੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਸ਼ਹਿਰ ਦਾ ਵਿਸ਼ੇਸ਼ ਸਰਵੇ ਕਰਵਾ ਕੇ ਰਿਹਾਇਸ਼ੀ ਤੇ ਵਪਾਰਕ ਖੇਤਰਾਂ ਲਈ ਮੌਜੂਦ ਸੰਭਾਵਨਾਵਾਂ ਦੀ ਤਲਾਸ਼ ਕਰਕੇ ਉਨ੍ਹਾਂ ਥਾਵਾਂ ਨੂੰ ਵਿਕਸਤ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਹੋਰ ਪਾਰਦਰ਼ਸ਼ੀ ਤੇ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ , ਜਿਸ ਉੱਪਰ ਲੋਕ ਸਿੱਧਾ ਸੰਪਰਕ ਕਰ ਸਕਣਗੇ । ਇਸ ਮੌਕੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ , ਹਰਮਿੰਦਰ ਸਿੰਘ ਬਖਸ਼ੀ ਵਾਈਸ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਡ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ , ਮੇਅਰ ਰਾਮਪਾਲ ਉੱਪਲ , ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ ਤੇ ਹੋਰ ਹਾਜ਼ਰ ਸਨ ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *