ਜਿਲ੍ਹਾ ਅਤੇ ਸੈਸ਼ਨ ਜੱਜ ਨੇ 10 ਮਈ 2025 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਪੈਂਫਲੇਟ ਕੀਤਾ ਜਾਰੀ

Spread the love

ਸ੍ਰੀ  ਮੁਕਤਸਰ ਸਾਹਿਬ, 7 ਮਈ ਮਾਨਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 10 ਮਈ 2025 ਨੂੰ ਸੈਸ਼ਨਜ਼ ਡਵੀਜਨ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਸਾਰੇ ਦੀਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜ਼ਦੂਰਾਂ ਨਾਲ ਸਬੰਧਤ, ਬਿਜਲੀ, ਫਾਈਨਾਂਸ, ਇੰਸੌਂਰੈਂਸ, ਟਰਾਂਸਪੋਰਟ, ਪੋਸਟਲ, ਟੈਲੀਗ੍ਰਾਫ, ਟੈਲੀਫੋਨ, ਹਾਉਂਸਿੰਗ, ਪੈਨਸ਼ਨ, ਟ੍ਰੈਫਿਕ ਚਲਾਨ ਅਤੇ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ।  ਮਾਨਯੋਗ ਸੈਸ਼ਨ ਜੱਜ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦੇਣ ਸਬੰਧੀ ਪੈਂਫਲੇਟ ਜਾਰੀ ਕੀਤਾ ਗਿਆ ਜਿਸ ਵਿੱਚ ਲੋਕ ਅਦਾਲਤ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਰਜ ਹੈ ਇਹ ਪ੍ਰਚਾਰ ਸਮੱਗਰੀ ਪੈਰਾ ਲੀਗਲ ਵਲੰਟੀਅਰਜ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ਵਿੱਚ ਵੰਡੀ ਜਾਵੇਗੀ । ਇਸ ਤੋਂ ਇਲਾਵਾ 10 ਮਈ 2025 ਦਾ ਬੈਨਰ ਵੀ ਵੱਖ ਵੱਖ ਵਿਭਾਗਾਂ, ਬੱਸ ਸਟੇਂਡ, ਰੇਲਵੇ ਸਟੇਸ਼ਨ, ਸਿਵਲ ਹਸਪਤਾਲ, ਸ੍ਰੀ ਗੁਰੂਦੁਆਰਾ ਸਾਹਿਬ, ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਲਗਾਏ ਗਏ ਹਨ।ਹਿਮਾਂਸ਼ੂ ਅਰੋੜਾ, ਚੀਫ ਜੁਡੀਸੀਅਲ ਮੈਜਿਸਟ੍ਰੇਟ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਅਪੀਲ ਕੀਤੀ ਗਈ ਜੇਕਰ ਪ੍ਰੀ-ਲਿਟੀਗੇਟਿਵ ਕੇਸ ਜਾਂ ਮਾਨਯੋਗ ਅਦਾਲਤਾਂ ਵਿੱਚ ਚੱਲ ਰਹੇ ਹਨ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾ ਸਕਦੇ ਹਨ। ਉਸ ਸਬੰਧਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    Leave a Reply

    Your email address will not be published. Required fields are marked *