ਗੁਣਾਤਮਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ : ਜਗਸੀਰ ਸਿੰਘ

Spread the love

ਬਠਿੰਡਾ 07 ਅਪ੍ਰੈਲ (ਐੱਸ ਐੱਸ ਰਾਹੀ   ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ , ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ  ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਕੋਠੇ ਨੱਥਾ ਸਿੰਘ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਕੋਠੇ ਕੌਰ ਸਿੰਘ, ਸਰਕਾਰੀ ਸੀਨੀਅਰ ਅਤੇ ਪ੍ਰਾਇਮਰੀ ਸਕੂਲ ਅਬਲੂ ਵਿਖੇ ਬਣੇ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦਾ ਉਦਘਾਟਨ ਐਮ ਐਲ ਏ ਸ.ਜਗਸੀਰ ਸਿੰਘ  ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ – ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ। ਸਿੱਖਿਆ ਵਿਭਾਗ ਦੇ ਮਾਲਵਾ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਮੌਕੇ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਮੀਤ ਸਿੰਘ ਬਰਾੜ ਸਟੇਟ ਮੀਡੀਆ ਕੋਆਰਡੀਨੇਟਰ, ਕੁਲਵਿੰਦਰ ਸਿੰਘ ਢਿੱਲੋਂ ਡੀ ਐਸ ਐਮ, ਮਨਜੀਤ ਸਿੰਘ ਬਲਾਕ ਨੋਡਲ ਅਫ਼ਸਰ, ਗੁਰਵੀਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਜਸਕਰਨ ਸਿੰਘ ਸਿੱਖਿਆ ਕੋਆਰਡੀਨੇਟਰ ਪ੍ਰਿੰਸੀਪਲ ਆਸੂ ਸਿੰਘ ਮਹਿਮਾ ਸਰਜਾ, ਬਾਬੂ ਸਿੰਘ ਲੈਕਚਰਾਰ ,ਸੈਂਟਰ ਹੈੱਡ ਟੀਚਰ ਗੁਰਜਿੰਦਰ ਸਿੰਘ ਤਿਓਣਾ, ਸਤਨਾਮ ਸਿੰਘ ਸੈਂਟਰ ਹੈੱਡ ਟੀਚਰ ਨਥਾਣਾ , ਪਿੰਡ ਪੰਚਾਇਤ ਅਤੇ ਪਤਵੰਤ ਸਾਹਿਬਾਨ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *