ਗੁਰਦੁਆਰਾ ਨਥਾਣਾ ਸਾਹਿਬ ਵਿਖੇ ਹੋਈ ਕਿਸਾਨਾ ਦੀ ਮੀਟਿੰਗ, ਚੱਪੇ ਚੱਪੇ ਤੇ ਪੁਲਿਸ ਕੀਤੀ ਤਾਇਨਾਤ

Spread the love

ਘਨੌਰ 27 ਮਾਰਚ (ਅਭਿਸ਼ੇਕ ਸੂਦ)-:ਸ਼ੰਭੂ ਬਾਰਡਰ ਤੋ ਟਰਾਲੀਆਂ ਚੋਰੀ ਹੋਣ ਦਾ ਮੁੱਦਾ ਪੁਰੀ ਤਰ੍ਹਾਂ ਗਰਮਾਇਆ ਹੋਇਆ ਹੈ ਜਿਸ ਨੂੰ ਲੈਕੇ ਅੱਜ ਹਲ਼ਕਾ ਘਨੌਰ ਦੇ ਗੁਰੁਦਵਾਰਾ ਨਥਾਣਾ ਸਾਹਿਬ ਵਿਖੇ ਕਿਸਾਨਾਂ ਦੀ ਇੱਕ ਮੀਟਿੰਗ ਹੋਈ। ਪੱਤਰਕਾਰਾਂ ਨੂੰ ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੇਨ ਮੁੱਦਾ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦੇਣਾ ਸੀ ਕਿ ਟਰਾਲੀਆਂ ਚੋਰੀ ਹੋਣ ਨੂੰ ਲੈ ਕੇ ਪੁਆਧ ਅਤੇ ਹੋਰ ਲੋਕਾਂ ਦੇ ਦਿਲਾਂ ਵਿੱਚ ਕੋਈ ਤ੍ਰੇੜ ਨਹੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਬਰ ਦਾ ਉਹ ਸਬਰ ਨਾਲ ਜਵਾਬ ਦੇਣਗੇ।ਉਧਰ ਲਾਅ ਐਡ ਆਰਡਰ ਦੀ ਸਥਿਤੀ ਨੂੰ ਦੇਖਦਿਆਂ ਡਿਪਟੀ ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਥਾਣਾ ਘਨੌਰ ਮੁੱਖੀ ਸਾਹਿਬ ਸਿੰਘ ਵਿਰਕ ਅਤੇ ਪੰਜਾਬ ਪੁਲਿਸ ਵਲੋਂ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ।ਇਸ ਸਬੰਧੀ ਜਾਣਕਾਰੀ ਦਿੰਦੀਆਂ ਐਸ ਪੀ ਜਸਵੀਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਮੀਟਿੰਗ ਹੋ ਗਈ ਹੈ ਪਰ ਸੁਬੇ ਵਿੱਚ ਕਿਸੇ ਨੂੰ ਵੀ ਅਮਨ ਕਾਨੂੰਨ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀ ਦਿਤੀ ਜਾਵੇਗੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *