ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Spread the love

ਕਪੂਰਥਲਾ, 13 ਅਪ੍ਰੈਲ (ਕੌੜਾ)- ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਸੰਤ ਬਾਬਾ ਦਰਬਾਰਾ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਹਰੇ ਇਲਾਕੇ ਦੇ ਨਾਮਵਰ ਪਿੰਡਾਂ ਟਿੱਬਾ, ਅਮਰਕੋਟ, ਭੀਲਾਂਵਾਲ, ਜਾਂਗਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ,ਨਸੀਰਪੁਰ , ਭੋਰੂਵਾਲ, ਸੈਦਪੁਰ, ਨਵਾਂ ਠੱਟਾ ਅਤੇ ਬੂਲਪੁਰ ਵੱਲੋਂ ਸਾਂਝੇ ਤੌਰ ਤੇ ਵਿਸਾਖੀ ਮੇਲੇ ਦੇ ਆਯੋਜਨ ਵਿੱਚ ਸੰਗਤਾਂ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਗਿਆ। ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵੱਲੋਂ ਗੁਰ ਇਤਿਹਾਸ ਦੀ ਸਾਂਝ ਪਾਈ ਗਈ। ਇਸ ਮੌਕੇ ਢਾਡੀ ਜਥਾ ਜਤਿੰਦਰਪਾਲ ਸਿੰਘ ਜੋਧ ਸਭਰਾਵਾਂ ਵਾਲੇ, ਭਾਈ ਅਵਤਾਰ ਸਿੰਘ ਦੂਲੋਵਾਲ ਵਾਲੇ ਕਵੀਸ਼ਰੀ ਜਥਾ, ਭਾਈ ਸੁਖਦੇਵ ਸਿੰਘ ਚਮਕਾਰਾ ਦੇ ਢਾਡੀ ਜਥੇ ਵੱਲੋਂ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਦੀ ਇਤਿਹਾਸਿਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਗਈ ਅਤੇ ਸਮੁੱਚੀਆਂ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਗਈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਨਿਸ਼ਕਾਮ ਸੇਵਾ ਕਰਦਿਆਂ ਗੁਰੂ ਘਰ ਤੋਂ ਲਾਹਾ ਪ੍ਰਾਪਤ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਠੱਟਾ ਨਵਾਂ ਵੱਲੋਂ ਨਿਭਾਈ ਗਈ । ਸਮਾਗਮ ਦੌਰਾਨ ਵੱਖ ਵੱਖ ਸ਼ਖਸ਼ੀਅਤਾਂ ਦਾ ਪ੍ਰਧਾਨ ਪਿਆਰਾ ਸਿੰਘ ,ਸਰਪ੍ਰਸਤ ਤਰਸੇਮ ਸਿੰਘ ਟਿੱਬਾ, ਖਜਾਨਚੀ ਮਾਸਟਰ ਗੁਰਬਚਨ ਸਿੰਘ, ਮਾਸਟਰ ਗੁਰਮੇਜ ਸਿੰਘ ਸੈਕਟਰੀ, ਜਸਪਾਲ ਸਿੰਘ ਮੀਤ ਪ੍ਰਧਾਨ, ਸੂਰਤ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮੀਤ ਖਜਾਨਚੀ, ਜਸਪ੍ਰੀਤ ਕੌਰ ਸਰਪੰਚ ਟਿੱਬਾ, ਬਲਵਿੰਦਰ ਸਿੰਘ ਬੱਗਾ, ਜਸਵੰਤ ਸਿੰਘ ਕੌੜਾ, ਤਰਸੇਮ ਸਿੰਘ ਆਦਿ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਇਲਾਕੇ ਭਰ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਗਈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *