ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਰਾਮੇਆਣਾ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ

Spread the love

ਰਾਮੇਆਣਾ:- 13 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ)ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਜੀ ਦੀ ਸਥਾਪਨਾ ਕਰਕੇ ਸਿੱਖਾਂ ਨੂੰ ਨਵਾਂ ਰੂਪ ਪ੍ਰਦਾਨ ਕੀਤਾ। ਗੁਰੂ ਸਾਹਿਬ ਜੀ ਨੇ ਪੰਜ ਪਿਆਰੇ ਸਾਜ ਕੇ ਜਾਤ – ਪਾਤ ਦੀ ਭਾਵਨਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ। ਸਿੱਖਾਂ ਵਿੱਚ ਨਵੀਂ ਭਾਵਨਾ ਜਾਗ੍ਰਿਤ ਹੋਈ। ਸਿੱਖਾਂ ਵਿੱਚ ਪ੍ਰਫੁੱਲਤ ਭਾਵਨਾ ਕਾਰਨ ਹੀ ਇੱਕ – ਇੱਕ ਸਿੱਖ ਸਵਾ ਲੱਖ ਦੀ ਦੁਸ਼ਮਣ ਫੌਜਾਂ ਤੇ ਭਾਰੂ ਪਿਆ।ਹਰ ਸਾਲ ਇਸ ਅਸਥਾਨ ਉੱਤੇ ਇਹ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਜਾਂਦਾ ਹੈ। ਦੂਸਰਾ ਇਹ ਤਿਉਹਾਰ ਹਾੜ੍ਹੀ ਦੀ ਫ਼ਸਲ ਦੀ ਕਟਾਈ ਦੇ ਆਰੰਭ ਨੂੰ ਦਰਸਾਉਂਦਾ ਹੈ।

ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਪਾਠ ਦੇ ਭੋਗ ਪਾਏ ਗਏ।ਇਸ ਉਪਰੰਤ ਗੁਰੂ ਦੁਆਰਾ ਬਖਸ਼ੀ ਪਵਿੱਤਰ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ। ਇਸ ਤੋਂ ਪਹਿਲਾਂ ਰਾਗੀ ਜਥਿਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ। ਕਥਾਵਾਚਕ ਦੁਆਰਾ ਵਿਸਾਖ ਮਹੀਨੇ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬੱਚਿਆਂ ਨੇ ਵੀ ਗੁਰੂ ਇਤਿਹਾਸ ਨਾਲ ਸਬੰਧਤ ਰਚਨਾਵਾਂ ਸੁਣਾ ਕੇ ਸੰਗਤਾਂ ਵਿੱਚ ਜੋਸ਼ ਭਰ ਦਿੱਤਾ। ਇਸ ਪਵਿੱਤਰ ਅਸਥਾਨ ਉੱਤੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਸੰਗਤਾਂ ਨੇ ਦੂਰੋਂ – ਦੂਰੋਂ ਆ ਕੇ ਇਸ ਪਵਿੱਤਰ ਅਸਥਾਨ ਉੱਤੇ ਨਤਮਸਤਕ ਕੀਤਾ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਸੰਗਤਾਂ ਵਿੱਚ ਸ਼ਾਮਲ ਬੀਬੀਆਂ ਦੁਆਰਾ ਲੰਗਰ ਪਕਾਉਣ ਤੇ ਭਾਂਡੇ ਸਾਫ਼ ਕਰਨ ਦੀ ਸੇਵਾ ਬੜੀ ਹੀ ਨਿਰਮਲ ਭਾਵਨਾ ਨਾਲ ਕੀਤੀ ਗਈ । ਗੁਰੂ – ਘਰ ਦੇ ਬਾਹਰ ਪੰਡਾਲ ਲਾ ਕੇ ਦੁਕਾਨਾਂ ਸਜਾਈਆਂ ਗਈਆਂ। ਇਹਨਾਂ ਦੁਕਾਨਾਂ ਤੋਂ ਲੋਕਾਂ ਨੇ ਲੋੜ ਮੁਤਾਬਿਕ ਖਰੀਦਦਾਰੀ ਕੀਤੀ। ਥੋੜ੍ਹੇ ਸਮੇਂ ਵਿੱਚ ਹੀ ਇਹ ਸਥਾਨ ਮੇਲੇ ਦਾ ਰੂਪ ਧਾਰ ਗਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *