ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ: ਸਹਾਇਕ ਕਮਿਸ਼ਨਰ ਜਨਰਲ

Spread the love

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ ਨੂੰ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਸਵੇਰੇ 6:00 ਤੋਂ ਸਵੇਰੇ 7:30 ਵਜੇ ਤੱਕ ਮਨਾਇਆ ਜਾਵੇਗਾ, ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ ਰੁਪਾਲੀ ਟੰਡਨ ਨੇ ਕੀਤਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ, ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ, ਐਂਬੂਲੈਂਸ ਸਮੇਤ ਮੈਡੀਕਲ ਟੀਮ ਤਾਇਨਾਤ, ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਅਤੇ ਸਮਾਗਮ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ, ਆਯੂਰਵੈਦਿਕ ਮੈਡੀਕਲ ਅਫ਼ਸਰ ਕਮ ਨੋਡਲ ਅਫ਼ਸਰ ਡਾ. ਸ਼ਿਲਪਾ ਭੌਨ, ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਗੁਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *