ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫ਼ਗਵਾੜਾ ਦੇ ਵਿਦਿਆਰਥੀਆਂ ਨੇ ਕੀਤਾ ਰੇਲ ਕੋਚ ਫੈਕਟਰੀ ਕਪੂਰਥਲਾ ਦਾ ਦੌਰਾ

Spread the love
ਫਗਵਾੜਾ 16 ਅਪ੍ਰੈਲ (ਪ੍ਰੀਤੀ) ਗੁਰੂ  ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਦੇ ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਦਾ ਦੌਰਾ ਕੀਤਾ । ਗੁਰੂ  ਨਾਨਕ ਕਾਲਜ ਸੁਖਚੈਨਆਣਾ ਸਾਹਿਬ,ਫਗਵਾੜਾ ਦੇ ਕਾਮਰਸ ਤੇ ਬਿਜਨਸ ਮੈਨੇਜ਼ਮੈਂਟ ਵਿਭਾਗ ਦੇ 35 ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਸਨਅਤੀ ਦੌਰਾ ਕੀਤਾ । ਇਸ ਦੌਰੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਿਰਮਾਣ ਕਿਰਿਆਵਾਂ ਦੀ ਜਾਣਕਾਰੀ ਦੇਣਾ ਸੀ । ਇਸ ਮੌਕੇ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਅਧਿਕਾਰੀਆਂ  ਨੇ ਇੰਡਸਟਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਹ  ਮੌਕੇ ਵਿਦਿਆਰਥੀਆਂ ਨੇ ਨਿਰਮਾਣ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀ ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਜਤਿੰਦਰਪਾਲ ਸਿੰਘ ਪਲਾਹੀ ਜੀ ਅਤੇ ਕਾਲਜ ਪ੍ਰਿੰਸੀਪਲ ਡਾ.ਗੁਰਦੇਵ ਸਿੰਘ ਰੰਧਾਵਾ ਜੀ ਨੇ  ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇਸ ਸਨਅਤੀ ਦੌਰੇ ਨਾਲ ਵਿਦਿਆਰਥੀਆ ਦੇ ਗਿਆਨ ਵਿੱਚ ਵਾਧਾ ਹੋਵੇਗਾ ।ਇਸ ਮੌਕੇ  ਵਿਭਾਗ ਦੀ ਮੁੱਖੀ ਡਾ.ਮਨਪ੍ਰੀਤ ਕੌਰ, ਪ੍ਰੋ.ਆਂਸ਼ੂਤੋਸ਼  ਆਦਿ ਹਾਜ਼ਰ ਸਨ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *