ਗੋਰਮਿੰਟ ਟੀਚਰਜ਼ ਯੂਨੀਅਨ ਤੇ  ਬੀ.ਐਡ. ਫਰੰਟ ਫਗਵਾੜਾ ਦੇ ਆਗੂਆਂ ਵੱਲੋਂ ਆਰਜੀ ਬੰਨ੍ਹ ਤੇ ਚੱਲ ਰਹੀ ਸੇਵਾ ਵਿੱਚ ਯੋਗਦਾਨ ਪਾਇਆ 

Spread the love
ਕਪੂਰਥਲਾ , 3 ਸਤੰਬਰ ( ਕੌੜਾ )  – ਇਲਾਕਾ ਨਿਵਾਸੀਆਂ ਵੱਲੋਂ ਪਿੰਡ ਬਾਜੇ ਤੋਂ ਮੰਡ ਖਿਜਰਪੁਰ ਤੱਕ 5 ਤੋਂ 6 ਹਜ਼ਾਰ ਏਕੜ ਝੋਨੇ ਦੀ ਫਸਲ ਨੂੰ ਬਚਾਉਣ ਲਈ ਅੱਠ ਕਿਲੋਮੀਟਰ ਲੰਬੇ ਆਰਜੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਸੰਤ ਬਾਬਾ ਜੈ ਸਿੰਘ ਮਹਿਮਦਵਾਲ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਕਾਰ ਸੇਵਾ ਵਿੱਚ
ਫਗਵਾੜਾ ਤੋਂ  ਗੌਰਮਿੰਟ ਟੀਚਰ ਯੂਨੀਅਨ ਅਤੇ ਬੀ.ਐਡ. ਫਰੰਟ ਫਗਵਾੜਾ ਦੇ ਸਹਿਯੋਗ ਨਾਲ ਅਤੇ ਕਪੂਰਥਲਾ ਦੇ ਬਾਕੀ ਅਧਿਆਪਕਾਂ ਅਤੇ ਦਾਨੀ ਸੱਜਣਾ ਵੱਲੋਂ 1ਲੱਖ ਰੁਪਏ ਦੀ ਇਕੱਤਰ ਕੀਤੀ ਸਹਾਇਤਾ ਰਾਸ਼ੀ ਸਾਡੇ ਆਗੂ  ਦਲਜੀਤ ਸਿੰਘ ਸੈਣੀ  ਫਗਵਾੜਾ , ਪਰਮਜੀਤ ਸਿੰਘ ਚੌਹਾਨ ਫਗਵਾੜਾ ,ਰਾਮ ਵਰਮਾ ਫਗਵਾੜਾ ਵੱਲੋ  ਬਲਾਕ ਫਗਵਾੜਾ  ਸ੍ਰੀ ਗੋਇੰਦਵਾਲ ਸਾਹਿਬ ਪੁਲ ਤੋਂ ਪਿੰਡ ਬਾਜਾ ਤੱਕ ਚੱਲ ਰਹੀ ਮਿੱਟੀ ਪਾਉਣ ਦੀ ਸੇਵਾ ਲਈ ਦਿੱਤੇ । ਗੋਰਮਿੰਟ ਟੀਚਰਜ਼ ਯੂਨੀਅਨ ਦੇ ਉਕਤ ਆਗੂਆਂ ਨੇ ਦੱਸਿਆ ਕਿ  ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਜਿਆਦਾ ਵੱਧ ਜਾਣ ਕਾਰਨ ਇਸ ਆਰਜੀ ਬੰਨ੍ਹ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ। ਇਲਾਕਾ ਨਿਵਾਸੀਆਂ ਵੱਲੋਂ ਇਸ ਆਰਜੀ ਬੰਨ ਨੂੰ ਬਚਾਉਣ ਲਈ ਲਗਾਤਾਰ ਮਿੱਟੀ ਦੇ ਬੋਰੇ ਭਰ ਕੇ ਨਾਲ ਲਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਵੱਲੋਂ ਕੀਤੀ ਅਪੀਲ ਤੋਂ ਬਾਅਦ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਦੇ ਆਗੂਆਂ ਜਿਹਨਾਂ ਵਿੱਚ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ 5 ਹਜ਼ਾਰ, ਕੰਵਲਪ੍ਰੀਤ ਸਿੰਘ ਕੌੜਾ ਨੇ 5 ਹਜ਼ਾਰ
ਦੀ ਆਰਥਿਕ ਮਦਦ ਕੀਤੀ। ਇਸ ਮੌਕੇ ਗੌਰਮੈਂਟ ਟੀਚਰ ਯੂਨੀਅਨ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ  ਨੇ ਕਿਹਾ ਕਿ ਅੱਜ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀਏ। ਉਹਨਾਂ ਨੇ ਕਿਹਾ ਮੌਜੂਦਾ ਸਮੇਂ ਦੌਰਾਨ ਭਾਰੀ ਬਾਰਿਸ਼ਾਂ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਘਬੀਰ ਸਿੰਘ ਮਹਿਰਵਾਲਾ ਨੇ ਕਿਹਾ ਕਿ ਸਰਕਾਰਾਂ ਦੀ ਨਲਾਇਕੀ ਕਾਰਨ ਹੀ ਅੱਜ ਕਿਸਾਨਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਸਰਕਾਰਾਂ ਨੇ ਦਰਿਆਵਾਂ ਦੀ ਸਫਾਈ ਅਤੇ ਬੰਨਾਂ ਦੀ ਮਜਬੂਤੀ ਕੀਤੀ ਹੁੰਦੀ ਤਾਂ ਅੱਜ ਕਿਸਾਨਾਂ ਨੂੰ ਸਖਤ ਮਿਹਨਤ ਕਰਕੇ ਆਪਣੇ ਬੰਨਾਂ ਦੀ ਰਖਵਾਲੀ ਨਾ ਕਰਨੀ ਪੈਂਦੀ ।ਇਸ ਮੌਕੇ ਸੂਬਾਈ ਆਗੂ ਰਸ਼ਪਾਲ ਸਿੰਘ  ਨੇ ਸਮੂਹ ਅਧਿਆਪਕ ਸਾਥੀਆਂ ਦਾ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *