ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ. ਸਿੱਖਿਆ ਨੂੰ ਮਿਲਿਆ

Spread the love

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵੱਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ ਸਿੱਖਿਆ ਜਸਪਾਲ ਮੋਗਾ ਨੂੰ ਅਧਿਆਪਕਾ ਦੀਆਂ ਸਮੱਸਿਆਂਵਾਂ ਸਬੰਧੀ ਮਿਲਿਆ। ਵਫ਼ਦ ਦੀ ਅਗਵਾਈ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਰਗਟ ਸਿੰਘ ਜੰਬਰ ਨੇ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ. ਸਿੱਖਿਆ ਨਾਲ ਸਕੂਲਾਂ ਵਿੱਚ ਬਣ ਰਹੇ ਕਮਰੇ ਦੀ ਦੂਸਰੀ ਕਿਸ਼ਤ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ 31 ਜੁਲਾਈ ਤੱਕ ਸਕੂਲਾਂ ਦੇ ਖਾਤਿਆ ਵਿੱਚ ਕਿਸ਼ਤ ਪਹੁੰਚ ਜਾਵੇਗੀ। ਪ੍ਰੀ ਪ੍ਰਾਇਮਰੀ ਦੀਆਂ ਵਰਦੀਆਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ। ਇਸ ਇਲਾਵਾ ਮਿੱਡ ਡੇ ਮੀਲ ਕੁੱਕ ਕਮ ਹੈਲਫਰ ਦੇ ਬੈਕ ਖਾਤੇ ਕੇਨਰਾ ਬੈਂਕ ਵਿੱਚ ਖੁੱਲਵਾਉਣ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਗਈ ਤੇ ਗੱਲਬਾਤ ਵਧੀਆ ਮਾਹੌਲ ਵਿੱਚ ਹੋਈ। ਇਸ ਮੌਕੇ ਅਜੀਤਪਾਲ ਸਿੰਘ, ਨਵਦੀਪ ਸਿੰਘ ਸੁੱਖੀ, ਸੁਮੇਸ਼ ਕੁਮਾਰ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਪਵਿੱਤਰ ਸਿੰਘ, ਮੈਡਮ ਲਵਲੀ ਆਦਿ ਸ਼ਾਮਿਲ ਹੋਏ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *